ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News ਜਗਦੀਪ ਸਿੰਘ ਨੰ...

    ਜਗਦੀਪ ਸਿੰਘ ਨੰਬਰਦਾਰ ਪੰਜਾਬ ਕਿਸਾਨ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ

    Punjab Kisan Congress
    ਫ਼ਤਹਿਗੜ੍ਹ ਸਾਹਿਬ : ਫ਼ੋਟੋ ਕੈਪਸ਼ਨ:ਜਗਦੀਪ ਸਿੰਘ ਨੰਬਰਦਾਰ ਨੂੰ ਪੰਜਾਬ ਕਿਸਾਨ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਕਾਂਗਰਸੀ ਆਗੂ। ਤਸਵੀਰ: ਅਨਿਲ ਲੁਟਾਵਾ

    (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਕਿਸਾਨ ਕਾਂਗਰਸ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਵੱਲੋਂ ਕਾਂਗਰਸ ਹਾਈਕਮਾਨ ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਪ੍ਰਵਾਨਗੀ ਨਾਲ ਪੰਜਾਬ ਕਿਸਾਨ ਕਾਂਗਰਸ ਦੀ ਲਿਸਟ ਜਾਰੀ ਕੀਤੀ ਜਿਸ ਵਿੱਚ ਜਗਦੀਪ ਸਿੰਘ ਨੰਬਰਦਾਰ ਨੂੰ ਪੰਜਾਬ ਕਿਸਾਨ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਅੱਜ ਕਾਂਗਰਸੀ ਆਗੂਆਂ ਵੱਲੋਂ ਜਗਦੀਪ ਸਿੰਘ ਨੰਬਰਦਾਰ ਦਾ ਸਨਮਾਨ ਕੀਤਾ ਗਿਆ। Punjab Kisan Congress

    ਇਸ ਦੌਰਾਨ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਜੱਲਾ, ਜਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਨੇ ਕਾਂਗਰਸ ਹਾਈਕਮਾਨ, ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕਰਦਿਆ ਕਿਹਾ ਜਗਦੀਪ ਸਿੰਘ ਨੰਬਰਦਾਰ ਨੂੰ ਪੰਜਾਬ ਕਿਸਾਨ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਕਿਉਂਕਿ ਜਗਦੀਪ ਸਿੰਘ ਨੰਬਰਦਾਰ ਇਕ ਮਿਹਨਤੀ ਅਤੇ ਜੁਝਾਰੂ ਆਗੂ ਹਨ।

    Punjab Kisan Congress
    ਫ਼ਤਹਿਗੜ੍ਹ ਸਾਹਿਬ : ਫ਼ੋਟੋ ਕੈਪਸ਼ਨ:ਜਗਦੀਪ ਸਿੰਘ ਨੰਬਰਦਾਰ ਨੂੰ ਪੰਜਾਬ ਕਿਸਾਨ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਕਾਂਗਰਸੀ ਆਗੂ। ਤਸਵੀਰ: ਅਨਿਲ ਲੁਟਾਵਾ

    ਇਹ ਵੀ ਪੜ੍ਹੋ: ਜਿਣਸੀ ਸ਼ੋਸ਼ਣ ਮਾਮਲੇ ‘ਚ ਫਸੇ ਬ੍ਰਿਜ ਭੂਸ਼ਣ ਸਿੰਘ ਬਾਰੇ ਦਿੱਲੀ ਕੋਰਟ ਤੋਂ ਆਈ ਵੱਡੀ ਅਪਡੇਟ

    ਇਸ ਮੌਕੇ ਗੱਲਬਾਤ ਕਰਦਿਆਂ ਜਗਦੀਪ ਸਿੰਘ ਨੰਬਰਦਾਰ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਿੰਮੇਵਾਰੀ ਨੂੰ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬਲਾਕ ਕਾਂਗਰਸ ਸਰਹਿੰਦ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਸੋਨੀ,ਪੀ.ਏ.ਡੀ.ਬੀ ਬੈਂਕ ਦੇ ਡਾਇਰੈਕਟਰ ਰਣਜੀਤ ਸਿੰਘ ਰਾਣਾ ਤੇ ਗੁਰਲਾਲ ਸਿੰਘ ਲਾਲੀ,ਹਰਵਿੰਦਰ ਸਿੰਘ ਲਟੋਰ,ਕੁਲਵਿੰਦਰ ਸਿੰਘ ਬਾਗੜੀਆ, ਭੁਪਿੰਦਰ ਸਿੰਘ ਬਾਠ, ਕ੍ਰਿਸ਼ਨ ਲਾਲ, ਬੂਟਾ ਸਿੰਘ ਸਾਬਕਾ ਸਰਪੰਚ, ਬਲਾਕ ਕਾਂਗਰਸ ਦੇ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਲਖਵਿੰਦਰ ਸਿੰਘ ਲਾਡੀ, ਭੁਪਿੰਦਰ ਸਿੰਘ ਮੈਟ ਪੰਜੋਲੀ ਆਦਿ ਹਾਜ਼ਰ ਸਨ।

    LEAVE A REPLY

    Please enter your comment!
    Please enter your name here