ਚੰਡੀਗੜ੍ਹ। ਮੋਹਾਲੀ ਦੀ ਸੀ .ਬੀ. ਆਈ. ਅਦਾਲਤ ਨੇ ਭੋਲਾ ਡਰੱਗ ਰੈਕੇਟ ਦੇ ਮਾਮਲੇ ‘ਚ ਸੁਣਵਾਈ ਕਰਦੇ ਹੋਏ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਗਦੀਸ਼ ਭੋਲਾ ਨੂੰ ਸੀ.ਬੀ.ਆਈ. ਕੋਰਟ ਵੱਲੋਂ 3 ਕੇਸਾਂ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਗਦੀਸ਼ ਭੋਲਾ ਤੋਂ ਇਲਾਵਾ ਅਨੂਪ ਕਾਹਲੋਂ, ਕੁਲਵਿੰਦਰ ਰੌਕੀ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ, ਫਿਲਹਾਲ ਅਜੇ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸਾਲ 11 ਨਵੰਬਰ ਸਾਲ 2013 ‘ਚ 6 ਹਜ਼ਾਰ ਕਰੋੜ ਰੁਪਏ ਦਾ ਕੌਮਾਂਤਰੀ ਡਰੱਗ ਰੈਕੇਟ ਦਾ ਇਹ ਵੱਡਾ ਮਾਮਲਾ ਸਾਹਮਣੇ ਆਇਆ ਸੀ। ਇਸ ਕੇਸ ‘ਚ ਬਰਖਾਸਤ ਡੀ. ਐੱਸ. ਪੀ. ਜਗਦੀਸ਼ ਭੋਲਾ ਸੀ ਅਤੇ 50 ਦੇ ਕਰੀਬ ਲੋਕਾਂ ਦੀ ਗ੍ਰਿਫਤਾਰੀ ਕੀਤੀ ਗਈ ਸੀ। ਪੰਜਾਬ ਪੁਲਸ ਵੱਲੋਂ ਕਰੀਬ 29 ਕਿਲੋ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਕਈਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸ ਕੇਸ ‘ਚ ਸ਼ਾਮਲ ਮੁਲਜ਼ਮਾਂ ਨੂੰ ਸੁਰੱਖਿਆ ਹੇਠ ਮੋਹਾਲੀ ਦੀ ਵਿਸ਼ੇਸ਼ ਸੀ. ਬੀ. ਆਈ ਕੋਰਟ ‘ਚ ਪੇਸ਼ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।