Jagdish Bhola: ਵੱਡੀ ਖ਼ਬਰ, ਬਹੁਕਰੋੜੀ ਡਰੱਗ ਕੇਸ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ

Jagdish Bhola

ਮੋਹਾਲੀ (ਐੱਮ ਕੇ ਸ਼ਾਇਨਾ) Jagdish Bhola : ਪੰਜਾਬ ਪੁਲਿਸ ਦੁਆਰਾ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਵਿੱਚ ਸ਼ਾਮਲ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਤੇ ਦੋਸ਼ ਤੈਅ ਹੋ ਚੁੱਕੇ ਹਨ। ਦਰਅਸਲ ਅੱਜ ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਸਮੇਤ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਇਸ ਮਾਮਲੇ ਵਿੱਚ ਜਲਦੀ ਆਪਣਾ ਫੈਸਲਾ ਦੇ ਸਕਦੀ ਹੈ।

ਹਾਲਾਂਕਿ ਪਿਛਲੀ ਸੁਣਵਾਈ ‘ਚ ਭੋਲਾ ਨੂੰ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਸ ਦੀ ਅਗਲੀ ਤਰੀਕ ਅੱਜ ਦੀ ਤੈਅ ਹੋ ਗਈ ਸੀ। ਭੋਲਾ ‘ਤੇ ਨਸ਼ਾ ਤਸਕਰੀ ਤੋਂ ਮਿਲੇ ਪੈਸਿਆਂ ਤੋਂ ਕਰੋੜਾਂ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਖੁਲਾਸੇ ਨਾਲ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਸੀ ਅਤੇ ਸੂਬੇ ਦੇ ਕਈ ਆਗੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ। Jagdish Bhola

ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ ਜਦੋਂ ਈਡੀ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਇਸ ਮਾਮਲੇ ਨਾਲ ਸਬੰਧਤ ਮੁਲਜ਼ਮਾਂ ਨੇ ਕਰੋੜਾਂ ਰੁਪਏ ਦੀ ਜਾਇਦਾਦ ਬਣਾ ਲਈ ਹੈ। ਜਦਕਿ ਇਨ੍ਹਾਂ ਲੋਕਾਂ ਨੇ ਇਨਕਮ ਟੈਕਸ ਵੀ ਨਹੀਂ ਭਰਿਆ। ਇਸ ਤੋਂ ਇਲਾਵਾ ਉਨ੍ਹਾਂ ਦੀ ਪ੍ਰੋਪਰਟੀ ਵੀ ਆਮਦਨ ਤੋਂ ਕਾਫੀ ਜ਼ਿਆਦਾ ਹੈ।

Jagdish Bhola

ਇਸ ਤੋਂ ਸਪੱਸ਼ਟ ਸੀ ਕਿ ਉਕਤ ਵਿਅਕਤੀ ਕਿਸੇ ਹੋਰ ਧੰਦੇ ਨਾਲ ਜੁੜੇ ਹੋਏ ਸਨ। ਇਸ ਤੋਂ ਬਾਅਦ ਈਡੀ ਨੇ ਮੁਲਜ਼ਮਾਂ ਦੀ ਜਾਇਦਾਦ ਕੁਰਕ ਕਰ ਲਈ ਸੀ। ਇਸ ਵਿੱਚ ਮੁਹਾਲੀ ਤੋਂ ਲੈ ਕੇ ਕਈ ਥਾਵਾਂ ’ਤੇ ਆਲੀਸ਼ਾਨ ਕੋਠੀਆਂ, ਸਨਅਤੀ ਪਲਾਟ ਅਤੇ ਹੋਰ ਜਾਇਦਾਦਾਂ ਸ਼ਾਮਲ ਹਨ। ਇਸ ਦੌਰਾਨ ਜਗਦੀਸ਼ , ਭੋਲਾ ਮਨਪ੍ਰੀਤ, ਸੁਖਰਾਜ, ਸੁਖਜੀਤ ਸ਼ੁਕਲਾ, ਮਨਿੰਦਰ ,ਦਵਿੰਦਰ ਸਿੰਘ ਹੈਪੀ ਅਤੇ ਅਵਤਾਰ ਸਿੰਘ ਨੂੰ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ।

Read Also : Wayanad: ਵਾਇਨਾਡ ’ਚ ਮੀਂਹ ਤੇ ਜ਼ਮੀਨ ਖਿਸਕਣ ਨਾਲ ਵੱਡਾ ਹਾਦਸਾ, ਬਚਾਅ ਕਾਰਜ ਜਾਰੀ

ਜਦਕਿ ਜਗਦੀਸ਼ ਭੋਲਾ ਦੀ ਪਤਨੀ ਗੁਰਪ੍ਰੀਤ ਕੌਰ, ਅਵਤਾਰ ਸਿੰਘ ਦੀ ਪਤਨੀ ਸੰਦੀਪ ਕੌਰ, ਜਗਮਿੰਦਰ ਕੌਰ ਔਲਖ, ਗੁਰਮੀਤ ਕੌਰ, ਅਮਰਜੀਤ ਸਿੰਘ ਅਤੇ ਭੋਲਾ ਦੇ ਸਹੁਰੇ ਦਲੀਪ ਮਾਨ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉੱਥੇ ਹੀ ਗੁਰਪ੍ਰੀਤ ਸਿੰਘ, ਸ਼ੁਭਾਸ਼ ਬਜਾਜ‌ ਅਤੇ ਅੰਕੁਰ ਬਜਾਜ ਨੂੰ ਪੰਜ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਕੁੱਲ 23 ਆਰੋਪੀ ਸਨ ਜਿਨਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ।