ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More
    Home Breaking News Gangster Jagg...

    Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਇੱਕ ਨੌਜਵਾਨ ਦਾ ਬੇਰਿਹਮੀ ਨਾਲ ਕਤਲ

    Gangster Jaggu Bhagwanpuria
    Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਇੱਕ ਨੌਜਵਾਨ ਦਾ ਬੇਰਿਹਮੀ ਨਾਲ ਕਤਲ

    ਘਟਨਾ ਪੰਜਾਬ ਦੇ ਬਟਾਲਾ ਦੀ

    ਬਟਾਲਾ। Gangster Jaggu Bhagwanpuria: ਪੰਜਾਬ ਦੇ ਬਟਾਲਾ ’ਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬਟਾਲਾ ਦੇ ਕਾਦੀਆ ਰੋਡ ’ਤੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਕਾਰ ’ਚ ਸਵਾਰ ਲੋਕਾਂ ’ਤੇ ਗੋਲੀਆਂ ਚਲਾਈਆਂ। ਕਾਰ ’ਚ ਸਵਾਰ ਇੱਕ ਔਰਤ ਤੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। ਪਤਾ ਲੱਗਿਆ ਹੈ ਕਿ ਮ੍ਰਿਤਕ ਔਰਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹੈ। ਮ੍ਰਿਤਕ ਦੀ ਪਛਾਣ ਹਰਜੀਤ ਕੌਰ ਵਜੋਂ ਹੋਈ ਹੈ। Gangster Jaggu Bhagwanpuria

    ਇਹ ਖਬਰ ਵੀ ਪੜ੍ਹੋ : Social Media Responsibility: ਸੋਸ਼ਲ ਮੀਡੀਆ ਸਿਰਫ਼ ਮਨੋਰੰਜਨ ਨਹੀਂ, ਜਿੰਮੇਵਾਰੀ ਤੇ ਗੰਭੀਰਤਾ ਦੀ ਲੋੜ

    ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਨੇ ਤੁਰੰਤ ਜ਼ਖਮੀਆਂ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿੱਥੇ ਗੈਂਗਸਟਰ ਜੱਗੂ ਦੀ ਮਾਂ ਦੀ ਮੌਤ ਹੋ ਗਈ, ਜਦੋਂ ਕਿ ਗੋਲੀਬਾਰੀ ਦੌਰਾਨ ਨੌਜਵਾਨ ਦੀ ਵੀ ਮੌਤ ਹੋ ਗਈ। ਬਟਾਲਾ ਦੇ ਡੀਐਸਪੀ ਸਿਟੀ ਪਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਪਤਾ ਲੱਗਾ ਕਿ ਕਰਨਵੀਰ ਨਾਂਅ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਔਰਤ ਗੰਭੀਰ ਜ਼ਖਮੀ ਸੀ, ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। Gangster Jaggu Bhagwanpuria

    ਡੀਐਸਪੀ ਨੇ ਪੁਸ਼ਟੀ ਨਹੀਂ ਕੀਤੀ ਹੈ ਕਿ ਉਹ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਸੀ। ਐਸਪੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਪਿਤਾ ਪੁਲਿਸ ’ਚ ਏਐਸਆਈ ਹੈ ਅਤੇ ਮ੍ਰਿਤਕ ਹਰਜੀਤ ਕੌਰ ਉਸਦੀ ਰਿਸ਼ਤੇਦਾਰ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇੱਕ ਨੌਜਵਾਨ ਨੂੰ ਮ੍ਰਿਤਕ ਹਾਲਤ ’ਚ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਇਲਾਵਾ ਇੱਕ ਔਰਤ ਨੂੰ ਵੀ ਹਸਪਤਾਲ ਲਿਆਂਦਾ ਗਿਆ, ਜਿਸਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। Gangster Jaggu Bhagwanpuria