ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਜੱਗੂ ਭਗਵਾਨਪੁਰ...

    ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਤੇ ਕਾਰਤੂਸ ਸਮੇਤ ਗ੍ਰਿਫ਼ਤਾਰ

    Jaggu Bhagwanpuria

    ਰੂਪਨਗਰ (ਸੱਚ ਕਹੂੰ ਨਿਊਜ਼)। ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਇਕ ਸਾਥੀ ਨੂੰ ਰੂਪਨਗਰ ਪੁਲਸ ਨੇ 9 ਪਿਸਟਲ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗਿ੍ਰਫਤਾਰ ਕੀਤਾ ਹੈ। ਵਿਵੇਕਸ਼ੀਲ ਸੋਨੀ, ਆਈ.ਪੀ.ਐੱਸ, ਸੀਨੀਅਰ ਪੁਲਸ, ਕਪਤਾਨ ਰੂਪਨਗਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਰ ਸਮਾਜੀ ਅਨਸਰਾਂ/ਗੈਂਗਸਟਰਾਂ ਖਿਲਾਫ ਛੇੜੀ ਮੁਹਿੰਮ ਅਧੀਨ ਮਨਵਿੰਦਰਬੀਰ ਸਿੰਘ, ਪੀ. ਪੀ. ਐੱਸ, ਕਪਤਾਨ ਪੁਲਸ (ਡਿਟੈਕਟਿਵ) ਅਤੇ ਤਲਵਿੰਦਰ ਸਿੰਘ ਗਿੱਲ, ਪੀ.ਪੀ.ਐਸ, ਉਪ ਕਪਤਾਨ ਪੁਲਸ (ਡਿਟੈਕਟਿਵ) ਰੂਪਨਗਰ ਦੀ ਅਗਵਾਈ ਹੇਠ ਇੰਚਾਰਜ ਸੀ. ਆਈ. ਏ. ਰੂਪਨਗਰ ਸਮੇਤ ਪੁਲਸ ਪਾਰਟੀ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ। ਇਸ ਟੀਮ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਗੁਰਗੇ ਵਿਸਾਲ ਵਰਮਾ ਉਰਫ ਸਾਲੂ ਪੁੱਤਰ ਬਿ੍ਰਜ ਮੋਹਨ ਵਰਮਾ ਵਾਸੀ ਸਕੀਮ ਨੰਬਰ-2 ਇੰਪਰੂਵਮੈਂਟ ਟਰੱਸਟ ਨੇੜੇ ਦਾਣਾ ਮੰਡੀ ਫਗਵਾੜਾ ਰੋਡ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਸਮੇਤ 09 ਪਿਸਟਲ ਅਤੇ 20 ਜਿੰਦਾ ਕਾਰਤੂਸਾਂ ਦੇ ਕਾਬੂ ਕੀਤਾ ਹੈ।

    ਪੁਲਸ ਮੁਤਾਬਕ ਗੈਂਗਸਟਰ ਵਲੋਂ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਬਹੁਤ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਗੈਂਗ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿਚ ਨਜਾਇਜ ਹਥਿਆਰ ਅਤੇ ਨਸਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਸੀ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਦੌਰਾਨੇ ਰਿਮਾਂਡ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। ਮਾਮਲੇ ਦੀ ਤਫਤੀਸ਼ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here