ਜਗੀਰ ਕੌਰ ਦਾ ਅਕਾਲੀ ਦਲ ’ਚੋਂ ਕੱਟਿਆ ਪੱਤਾ
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਜਗੀਰ ਕੌਰ ਨੂੰ ਪਾਰਟੀ ’ਚੋਂ ਬਾਹਰ ਕੱਢਿਆ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੋਮਵਾਰ ਨੂੰ ਅਹਿਮ ਫੈਸਲਾ ਲੈਂਦੇ ਹੋਏ, ਜਗੀਰ ਕੌਰ ਨੂੰ ਪਾਰਟੀ ’ਚੋ ਬਰਖਾਸਤ ਕਰ ਦਿੱਤਾ ਹੈ। ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੱਲ ਇੱਕ ਕਦਮ ਹੋਰ ਵਧਾਉਂਦਿਆਂ ਚੋਣ ਮੈਨੀਫ਼ੈਸਟੋ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਕਦਮ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਉਹ ਹੁਣ ਪਿੱਛੇ ਹੱਟਣ ਵਾਲੇ ਨਹੀਂ ਹਨ।
ਪਹਿਲਾਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਹੁਣ ਧਾਰਮਿਕ ਜਥੇਬੰਦੀ ਐੱਸਜੀਪੀਸੀ ’ਚ ਬੀਬੀ ਜਗੀਰ ਕੌਰ ਵਲੋਂ ਬਗਾਵਤ ਕੀਤੇ ਜਾਣ ਕਾਰਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਮਮਏ ਨਿੱਤ ਨਵੀਆਂ ਚੁਣੌਤੀਆਂ ਖੜ੍ਹੀਆਂ ਹੋ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਜਗੀਰ ਕੌਰ ਦੀ ਹਮਾਇਤ ’ਚ ਬਾਦਲਾਂ ਦੇ ਵਿਰੋਧੀ ਧੜੇ ਅਤੇ ਆਗੂ ਇਕਜੁੱਟ ਹੋਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗੀਰ ਕੌਰ ਨੂੰ ਵਾਰ ਵਾਰ ਮੌਕੇ ਦਿੱਤੇ ਗਏ ਜਿਸ ਤੋਂ ਸਪੱਸ਼ਟ ਹੈ ਕਿ ਕਿਸੇ ਵੀ ਹਾਲਤ ’ਚ ਐੱਸਜੀਪੀਸੀ ’ਚ ਪੈਦਾ ਹੋਈ ਬਗਾਵਤ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ