ਕਿਸਾਨ ਅੰਦੋਲਨ ਦਾ ਅਸਰ, ਰਾਜਨੀਤਿਕ ਪਾਰਟੀਆਂ ਨੂੰ ਚੋਣ ਮੈਨੀਫੈਸਟੋ ‘ਚ ਕਿਸਾਨੀ ਮੰਗਾਂ ਨੂੰ ਸ਼ਾਮਿਲ ਕਰਨਾ ਪਿਆ : ਜਗਜੀਤ ਸਿੰਘ ਡੱਲੇਵਾਲ

Dallewal

ਫ਼ਰੀਦਕੋਟ (ਗੁਰਪ੍ਰੀਤ ਪੱਕਾ) Jagjit Singh Dallewal : ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 13 ਫਰਵਰੀ 2024 ਨੂੰ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ ਅਤੇ ਕੁੱਝ ਦਿਨਾਂ ਬਾਅਦ ਚੋਣ ਜਾਬਤਾ ਲੱਗ ਗਿਆ।

ਉਸ ਸਮੇਂ ਕੁੱਝ ਲੋਕਾ ਵੱਲੋ ਕਿਹਾ ਗਿਆ ਕਿ ਹੁਣ ਬਾਰਡਰਾਂ ਉੱਪਰ ਬੈਠ ਕੇ ਕੁੱਝ ਨਹੀਂ ਬਣਨਾ ਅਤੇ ਉਸ ਸਮੇਂ ਅੰਦੋਲਨ ਲੜ ਰਹੇ ਦੋਨਾਂ ਦੋਨਾਂ ਫੋਰਮਾਂ ਵੱਲੋਂ ਆਖਿਆ ਗਿਆ ਸੀ ਕਿ ਘਰੇ ਬੈਠ ਕੇ ਨਹੀਂ ਸਗੋ ਅੰਦੋਲਨ ਲੜ ਕੇ ਹੀ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ ਅਤੇ ਉਹ ਬਾਰਡਰਾਂ ਉੱਪਰ ਲੜੇ ਜਾ ਰਹੇ ਕਿਸਾਨ ਅੰਦੋਲਨ ਦਾ ਹੀ ਅਸਰ ਸੀ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਸਾਨੀ ਮੰਗਾਂ ਨੂੰ ਸ਼ਾਮਿਲ ਕਰਨਾ ਪਿਆ।

Jagjit Singh Dallewal

ਅੱਜ ਇਹ ਤੁਹਾਡੇ ਵੱਲੋਂ ਬਾਰਡਰਾਂ ਉੱਪਰ ਲੜੇ ਜਾ ਰਹੇ ਅੰਦੋਲਨ ਦਾ ਹੀ ਨਤੀਜਾ ਹੈ ਕਿ ਲੋਕ ਸਭਾ ਵਿੱਚ ਵਿਰੋਧੀ ਦਲਾਂ ਦੇ ਆਗੂਆਂ ਵੱਲੋਂ ਤੁਹਾਡੇ ਅੰਦੋਲਨ ਦੀਆਂ ਮੰਗਾਂ ਐਮ.ਐਸ.ਪੀ ਦਾ ਗਰੰਟੀ ਕਾਨੂੰਨ ਅਤੇ ਬਾਰਡਰਾਂ ਉੱਪਰ ਭਾਜਪਾ ਦੀ ਸਰਕਾਰ ਵੱਲੋਂ ਕੀਤੇ ਗਏ ਕਿਸਾਨਾਂ ਉੱਪਰ ਅੱਤਿਆਚਾਰ ਅਤੇ ਹਰਿਆਣਾ ਦੀ ਸਰਕਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ਤੇ ਉਸਾਰੀਆਂ ਗਈਆਂ ਕੰਧਾਂ ਦੀ ਗੱਲ ਵਿਰੋਧੀ ਦਲਾਂ ਵੱਲੋਂ ਚੁੱਕੀ ਗਈ ਹੈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਵਿਰੋਧੀ ਧਿਰ ਦੇ ਉਹਨਾਂ ਸਾਰੇ ਹੀ ਆਗੂਆਂ ਦਾ ਧੰਨਵਾਦ ਕੀਤਾ ਗਿਆ ਜਿਨਾਂ ਵੱਲੋਂ ਕਿਸਾਨੀ ਮੰਗਾਂ ਨੂੰ ਸੰਸਦ ਵਿੱਚ ਉਠਾਇਆ ਗਿਆ ਹੈ।

ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆ ਹੋਇਆ ਕਿਹਾ ਕਿ ਇਹ ਕਿਸਾਨੀ ਅੰਦੋਲਨ ਦੀ ਹੀ ਦੇਣ ਹੈ ਕਿ 300 ਤੋਂ ਉੱਪਰ ਵਿਰੋਧੀ ਦਲਾਂ ਦੇ ਐਮ.ਪੀਜ ਵੱਲੋਂ ਇੱਕ ਪ੍ਰਾਈਵੇਟ ਬਿੱਲ ਐਮ.ਐਸ.ਪੀ ਦਾ ਗਰੰਟੀ ਕਾਨੂੰਨ ਬਣਾਉਣ ਲਈ ਲੋਕ ਸਭਾ ਵਿੱਚ ਲੈ ਕੇ ਆਉਣ ਜੀ ਗੱਲ ਆਖੀ ਗਈ ਹੈ ਇਸ ਲਈ ਉਹ ਆਪਣੇ ਕੀਤੇ ਗਏ ਵਾਅਦੇ ਮੁਤਾਬਕ ਐਮ.ਐਸ.ਪੀ ਦੇ ਗਰੰਟੀ ਕਾਨੂੰਨ,ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਤੇ ਕਿਸਾਨਾਂ ਮਜ਼ਦੂਰਾਂ ਦੀ ਕੁੱਲ ਕਾਰਜ ਮੁਕਤੀ ਦਾ ਪ੍ਰਾਈਵੇਟ ਬਿੱਲ ਸੰਸਦ ਵਿੱਚ ਲੈ ਕੇ ਆਉਣ।

Jagjit Singh Dallewal

ਉਹਨਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਵੀ ਕਿਸਾਨਾਂ ਅਤੇ ਮਜਦੂਰਾਂ ਵੱਲੋਂ ਬਾਰਡਰਾਂ ਉੱਪਰ ਲੜੇ ਜਾ ਰਹੇ ਕਿਸਾਨੀ ਅੰਦੋਲਨ ਦੀ ਹੀ ਗੂੰਜ ਹੈ ਕਿ ਸੱਤ ਸਮੁੰਦਰੋਂ ਪਾਰ ਬਾਹਰਲੇ ਦੇਸ਼ਾਂ ਦੀ ਸੰਸਦ ਵਿੱਚ ਤੁਹਾਡੇ ਵੱਲੋਂ ਲੜੇ ਜਾ ਰਹੇ ਕਿਸਾਨ ਅੰਦੋਲਨ 02 ਦੀਆਂ ਮੰਗਾਂ ਬਾਰੇ ਚਰਚਾ ਹੋ ਰਹੀ ਹਨ ਅਤੇ ਇੰਗਲੈਂਡ ਦੀ ਸੰਸਦ ਵਿੱਚ ਉਥੋਂ ਦੇ ਐਮ ਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਜੋਰਦਾਰ ਢੰਗ ਨਾਲ ਮੰਗਾਂ ਚੁੱਕੀਆਂ ਗਈਆਂ ਹਨ ਕਿ ਕਿਸ ਤਰ੍ਹਾਂ ਪੰਜਾਬ ਅਤੇ ਭਾਰਤ ਦੇ ਕੋਨੇ ਕੋਨੇ ਤੋਂ ਪੁੱਜੇ ਕਿਸਾਨਾਂ ਵੱਲੋਂ ਸ਼ੰਭੂ,ਖਨੌਰੀ,ਡੱਬਵਾਲੀ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਐਮ.ਐਸ.ਪੀ ਦਾ ਗਰੰਟੀ ਕਾਨੂੰਨ ਲਾਗੂ ਕਰਵਾਉਣ ਲਈ, ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਬਾਰੇ ਤਨਮਨਜੀਤ ਸਿੰਘ ਢੇਸੀ ਵੱਲੋਂ ਇੰਗਲੈਂਡ ਦੀ ਸੰਸਦ ਵਿੱਚ ਗੱਲ ਕੀਤੀ ਗਈ ਹੈ ਅਤੇ ਉਹਨਾਂ ਵੱਲੋਂ ਇਹ ਗੱਲ ਵੀ ਉਥੋਂ ਦੀ ਸੰਸਦ ਦੇ ਵਿੱਚ ਚੁੱਕੀ ਗਈ ਹੈ ਕਿ ਭਾਰਤ ਸਰਕਾਰ ਵੱਲੋਂ ਮਨੁੱਖੀ ਕਦਰਾਂ ਕੀਮਤਾਂ ਦਾ ਘਾਣ ਕਰਦੇ ਹੋਏ ਕਿਸ ਤਰਾਂ ਆਪਣੇ ਹੀ ਦੇਸ਼ ਦੇ ਨਾਗਰਿਕਾਂ ਉੱਪਰ ਮਾਰੂ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ ਹੈ।

Also Read : ਆਯੂਸ਼ਮਾਨ ਤਹਿਤ ਇਲਾਜ ਦਾ ਆਇਆ ਵੱਡਾ ਅਪਡੇਟ, ਹੋ ਸਕਦੀ ਐ ਪ੍ਰੇਸ਼ਾਨੀ