Jagjit Singh Dallewal: ਜਗਜੀਤ ਸਿੰਘ ਡੱਲੇਵਾਲ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Jagjit Singh Dallewal
Jagjit Singh Dallewal: ਜਗਜੀਤ ਸਿੰਘ ਡੱਲੇਵਾਲ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

ਹਸਪਤਾਲ ’ਚ ਦਾਖਲ ਕਰਨ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ | Jagjit Singh Dallewal

ਨਵੀਂ ਦਿੱਲੀ (ਏਜੰਸੀ)। Jagjit Singh Dallewal: ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ’ਚ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ। 30 ਦਸੰਬਰ ਨੂੰ ਹੋਈ ਸੁਣਵਾਈ ’ਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। Jagjit Singh Dallewal

ਇਹ ਖਬਰ ਵੀ ਪੜ੍ਹੋ : ਪੰਜਾਬ ’ਚ ਨਵੇਂ ਸਾਲ ’ਚ ਸੁਖਾਵਾਂ ਹੋਵੇਗਾ ਸਫਰ, ਜਾਣੋ ਕਿਵੇਂ

ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇੱਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੈਰਾਥਨ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ’ਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ’ਚ ਵੀ ਮੁਸ਼ਕਲ ਆ ਰਹੀ ਹੈ।

ਪੰਧੇਰ ਨੇ ਕਿਹਾ- ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ | Jagjit Singh Dallewal

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਹੋ ਗਏ ਹਨ। ਇਹ ਮਰਨ ਵਰਤ ਗੱਲਬਾਤ ਲਈ ਨਹੀਂ ਸਗੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਦਿੱਲੀ ਮਾਰਚ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 4 ਜਨਵਰੀ ਨੂੰ ਖਨੌਰੀ ’ਚ ਵੱਡੀ ਪੰਚਾਇਤ ਹੋਵੇਗੀ।

LEAVE A REPLY

Please enter your comment!
Please enter your name here