ਜਗਜੀਤ ਸਿੰਘ ਡੱਲੇਵਾਲ ਵੱਲੋਂ ਆਰੰਭੇ ਮਰਨ ਵਰਤ ਦਾ 18ਵਾਂ ਦਿਨ
Jagjit Dallewal Health Update: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਭਾਰਤੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ 18ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਡਾਊਨ ਹੁੰਦੀ ਜਾ ਰਹੀ ਹੈ। ਵੀਰਵਾਰ ਨੂੰ ਉਨ੍ਹਾਂ ਦਾ ਭਾਰ ਨਹੀਂ ਤੋਲਿਆ ਗਿਆ ਕਿਉਂਕਿ ਕਮਜ਼ੋਰੀ ਕਾਰਨ ਉਹ ਮਸ਼ੀਨ ’ਤੇ ਵੀ ਖੜ੍ਹ ਨਹੀਂ ਸਕੇ।
ਇਹ ਵੀ ਪੜ੍ਹੋ: Rakesh Tikait: ਖਨੌਰੀ ਬਾਰਡਰ ’ਤੇ ਪਹੁੰਚੇ ਰਾਕੇਸ਼ ਟਿਕੈਤ, ਆਖ ਦਿੱਤੀ ਇਹ ਵੱਡੀ ਗੱਲ
ਖਨੌਰੀ ਬਾਰਡਰ ’ਤੇ ਡਾ: ਸਵੈਮਾਨ ਸੰਠਗਨ ਦੇ ਡਾਕਟਰਾਂ ਦੀ ਟੀਮ ਵੱਲੋਂ ਪੱਤਰਕਾਰਾਂ ਨੂੰ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਗਈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਵਿੱਚ ਇਲੈਕਟਰੋ, ਮੈਗਨੀਸ਼ੀਅਮ ਤੇ ਪੋਟਾਸ਼ੀਅਮ ਦੀ ਵੱਡੀ ਕਮੀ ਹੋਣ ਲੱਗੀ ਹੈ ਜਿਸ ਕਾਰਨ ਕਦੇ ਵੀ ‘ਸਾਇਲੈਂਟ ਅਟੈਕ’ ਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦਾ ਸਰੀਰ ਏਨਾ ਜ਼ਿਆਦਾ ਕਮਜ਼ੋਰ ਹੋ ਚੁੱਕਿਆ ਕਿ ਉਨ੍ਹਾਂ ਨੂੰ ਕਦੇ ਵੀ ਦੌਰਾ ਪੈ ਸਕਦਾ ਹੈ। ਗੁਰਦਿਆਂ ’ਤੇ ਬਹੁਤ ਜ਼ਿਆਦਾ ਮਾੜਾ ਅਸਰ ਪੈ ਰਿਹਾ ਹੈ ਡਾਕਟਰੀ ਭਾਸ਼ਾ ਅਨੁਸਾਰ ਉਨ੍ਹਾਂ ਨੂੰ ਤੁਰੰਤ ਆਈਸੀਯੂ ਵਿੱਚ ਭਰਤੀ ਕਰਨਾ ਲੋੜੀਂਦਾ ਹੈ ਕਿਉਂਕਿ ਸਰੀਰਕ ਕਮਜ਼ੋਰੀ ਹੋਣ ਕਾਰਨ ਕਿਸੇ ਵੀ ਇਨਫੈਕਸ਼ਨ ਦਾ ਖ਼ਤਰਾ ਖੜ੍ਹਾ ਹੋ ਸਕਦਾ ਹੈ।
ਕਮਜ਼ੋਰੀ ਕਾਰਨ ਮਸ਼ੀਨ ’ਤੇ ਖੜ੍ਹ ਕੇ ਭਾਰ ਤੋਲਣ ਤੋਂ ਵੀ ਹੋਏ ਅਸਮਰਥ
ਉਨ੍ਹਾਂ ਦੱਸਿਆ ਕਿ ਸਵੈਮਾਨ ਦੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਛੇ-ਛੇ ਘੰਟੇ ਬਾਅਦ ਚੈੱਕਅਪ ਤੇ ਚੌਵੀ ਘੰਟੇ ਮੌਨੀਟਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਖੂਨ ਵਿਚਲੇ ਆਕਸੀਜ਼ਨ ਪੱਧਰ ’ਤੇ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਨਿਰੰਤਰ ਬਲੱਡ ਪ੍ਰੈਸ਼ਰ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ, ਖੂਨ ਵਿੱਚ ਗਲੂਕੋਜ਼ ਦੇ ਪੱਧਰ ਦੇ ਵਾਰ ਵਾਰ ਨਮੂਨੇ ਲਏ ਜਾ ਰਹੇ ਹਨ। Jagjit Dallewal Health Update
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਅਭਿਮੰਨਿਊ ਕੋਹਾੜ ਨੇ ਕਿਹਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਬੇਹੱਦ ਕਮਜ਼ੋਰ ਹਾਲਤ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਭਾਵੁਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਿਸਾਨਾਂ ਨਾਲ ਕਿਸ ਸਮੇਂ, ਕਿਹੜੇ ਵਾਅਦੇ ਕੀਤੇ ਗਏ ਸਨ ਪਰ ਉਨ੍ਹਾਂ ਦੀ ਪੂਰਤੀ ਲਈ ਹਾਲੇ ਤੱਕ ਕੁਝ ਨਹੀਂ ਕੀਤਾ ਗਿਆ।
16 ਤਾਰੀਖ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ
ਉਨ੍ਹਾਂ ਕਿਹਾ ਕਿ 16 ਤਾਰੀਖ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕਰਨ ਉਪਰੰਤ ਡੱਲੇਵਾਲ ਵੱਲੋਂ ਖੂਨ ਦੇ ਦਸਤਖਤਾਂ ਵਾਲੀ ਚਿੱਠੀ ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਦੇ ਸਾਰੇ ਇਲਾਕਿਆਂ ਵਿੱਚ ਜਗਜੀਤ ਸਿੰਘ ਡੱਲੇਵਾਲ ਦੀ ਫੋਟੋ ਲਾ ਕੇ ਸਮੁੱਚੇ ਦੇਸ਼ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਵਿੱਢਿਆ ਜਾਵੇਗਾ ਉਨ੍ਹਾਂ ਹੋਰ ਵੀ ਦੱਸਿਆ ਕਿ ਅੱਜ ਕਿਸਾਨਾਂ ਵੱਲੋਂ ਸਮੁੱਚੇ ਪੰਜਾਬ ਵਿੱਚ ਕੇਂਦਰ ਤੇ ਰਾਜ ਸਰਕਾਰ ਦੇ ਪੁਤਲੇ ਫੂਕੇ ਗਏ।