ਜਗਮੀਤ ਬਰਾੜ ਨੇ ਕੀਤਾ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ

Sach Kahoon Punjabi Desk Picture
Published On

ਚੰਡੀਗੜ੍ਹ । ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਵੀਰਵਾਰ ਨੂੰ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪਣੇ ਟਵਿੱਟਰ ਪੇਜ ‘ਤੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਜਗਮੀਤ ਸਿੰਘ ਬਰਾੜ ਨੇ ਲਿਖਿਆ ਕਿ ਉਹ 19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਬਾਦਲ ਪਰਿਵਾਰ ਦੇ ਕੱਟੜ ਵਿਰੋਧੀ ਰਹੇ ਹਨ। ਉਹ ਸੁਖਬੀਰ ਬਾਦਲ ਖਿਲਾਫ 3 ਵਾਰ ਸੰਸਦੀ ਚੋਣਾਂ ਵੀ ਲੜ ਚੁੱਕੇ ਹਨ। ਹੁਣ ਉਨ੍ਹਾਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਅਤੇ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਲੈਣ ਦੀ ਸੰਭਾਵਨਾ ਵੀ ਜ਼ਾਹਰ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts