ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News Jagraon News:...

    Jagraon News: ਸਕੂਲ ਵੈਨ ਦਰੱਖਤ ਨਾਲ ਟਕਰਾਈ, ਇਕ ਬੱਚੇ ਦੀ ਮੌਤ

    Jagraon News

    ਜਗਰਾਉਂ (ਜਸਵੰਤ ਰਾਏ)। Jagraon News : ਸਹਿਹ ਦੇ ਰਾਏਕੋਟ ਰੋਡ ਤੇ ਅੱਜ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

    ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। Jagraon News

    Read Also : Bribe: ਰਿਸ਼ਵਤ ਦੀ ਕਿਸ਼ਤ ਲੈਂਦੇ ਪਾਵਰਕਾਮ ਦੇ ਠੇਕੇਦਾਰ ਨੂੰ ਵਿਜੀਲੈਂਸ ਦਾ ਝਟਕਾ

    LEAVE A REPLY

    Please enter your comment!
    Please enter your name here