ਜੈ ਇੰਦਰ ਕੌਰ ਨੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਭਾਜਪਾ ਲੀਡਰਸ਼ਿਪ ਦਾ ਕੀਤਾ ਧੰਨਵਾਦ

ਪਾਰਟੀ ਅਤੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਾਂਗੀ – ਜੈ ਇੰਦਰ ਕੌਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਆਗੂ ਅਤੇ ਜਾਟ ਮਹਾਂਸਭਾ ਪੰਜਾਬ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਗ੍ਰਹਿ ਮੰਤਰੀ ਅਮਿਤ ਸ਼ਾਹ , ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਮੇਰੇ ਵਿੱਚ ਵਿਸ਼ਵਾਸ ਰੱਖਣ ਅਤੇ ਮੈਨੂੰ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦੀ ਹਾਂ।

ਉਨ੍ਹਾਂ ਅੱਗੇ ਕਿਹਾ ਪਾਰਟੀ ਵੱਲੋਂ ਮੇਰੇ ਵਿੱਚ ਪ੍ਰਗਟਾਏ ਗਏ ਭਰੋਸੇ ਲਈ ਮੈਂ ਉਨ੍ਹਾਂ ਦੀ ਰਿਣੀ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਦੀ ਹਾਂ ਕਿ ਮੈਂ ਪਾਰਟੀ ਅਤੇ ਆਪਣੇ ਪਿਆਰੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹੋਰ ਵੀ ਸਖ਼ਤ ਮਿਹਨਤ ਕਰਾਂਗੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਉਹ ਆਪਣੀਆਂ ਨਵੀਂਆਂ ਜ਼ਿੰਮੇਵਾਰੀਆਂ ਨਾਲ ਇਨਸਾਫ਼ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here