ਜੈ ਮਿਲਾਪ ਲੈਬੋਰਟਰੀ ਐਸੋਸੀਏਸ਼ਨ ਵੱਲੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਹਮਾਇਤ ਦਾ ਐਲਾਨ

AAP Punjab
ਸ੍ਰੀ ਫ਼ਤਹਿਗੜ੍ਹ ਸਾਹਿਬ : 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਜੈ ਮਿਲਾਪ ਲੈਬੋਰਟਰੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ। ਤਸਵੀਰ : ਅਨਿਲ ਲੁਟਾਵਾ

ਲੈਬੋਰਟਰੀ ਮਾਲਕਾਂ ਦੀਆਂ ਜਾਇਜ ਮੰਗਾਂ ਨੂੰ ਵਿਧਾਨ ਸਭਾ ਦੇ ਵਿੱਚ ਚੁੱਕਾਂਗਾ: ਰਾਏ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜੈ ਮਿਲਾਪ ਲੈਬੋਰਟਰੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵੱਲੋਂ ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ ਹਮਾਇਤ ਦਿੱਤੀ ਹੈ। ਇਸ ਸਬੰਧੀ ਇੱਕ ਪ੍ਰੋਗਰਾਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਲਟੌਰ ਦੀ ਅਗਵਾਈ ਦੇ ਵਿੱਚ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਬਲਾਕ ਪ੍ਰਧਾਨਾਂ ਤੋਂ ਇਲਾਵਾ ਲੈਬੋਰਟਰੀਆਂ ਦੇ ਮਾਲਕਾਂ ਨੇ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ। ਆਪ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ, ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਜੈ ਮਿਲਾਪ ਲੈਬੋਰਟਰੀ ਐਸੋਸੀਏਸ਼ਨ ਦੇ ਨੈਸ਼ਨਲ ਜਰਨਲ ਸੈਕਟਰੀ ਰਾਜਨ ਬੈਕਟਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। (AAP Punjab)

ਇਹ ਵੀ ਪੜ੍ਹੋ: Virat Kohli: ਟੀਮ ਇੰਡੀਆ ਨੂੰ ਵੱਡਾ ਝਟਕਾ, ਵਿਰਾਟ ਕੋਹਲੀ ਇਸ ਮੈਚ ’ਚੋਂ ਬਾਹਰ, ਜਾਣੋ ਕਾਰਨ

ਇਸ ਮੌਕੇ ਗੁਰਪ੍ਰੀਤ ਸਿੰਘ ਜੀਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਸਰਮਾਏਦਾਰ ਘਰਾਣਿਆਂ ਨੂੰ ਕਾਮਯਾਬ ਕਰਨ ਦੇ ਲਈ ਆਮ ਲੋਕਾਂ ਨੂੰ ਕੁਚਲਿਆ ਜਾ ਰਿਹਾ ਹੈ, ਨਵੇਂ-ਨਵੇਂ ਕਾਨੂੰਨ ਬਣਾ ਕੇ ਆਮ ਲੋਕਾਂ ਨੂੰ, ਛੋਟੇ ਵਪਾਰੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਲੈਬੋਰਟਰੀ ਮਾਲਕ ਵੀ ਮੋਦੀ ਸਰਕਾਰ ਦੀ ਮਾਰ ਝੇਲ ਰਹੇ ਹਨ। ਜੇਕਰ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੇ ਉਨਾਂ ਨੂੰ ਲੋਕ ਸਭਾ ਦੇ ਵਿੱਚ ਭੇਜਿਆ ਤਾਂ ਉਹ ਸਭ ਤੋਂ ਪਹਿਲਾਂ ਲੈਬੋਰਟਰੀ ਮਾਲਕਾਂ ਦੀਆਂ ਜਾਇਜ਼ ਮੰਗਾਂ ਨੂੰ ਚੁੱਕਣਗੇ।

AAP Punjab
ਸ੍ਰੀ ਫ਼ਤਹਿਗੜ੍ਹ ਸਾਹਿਬ : ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਜੈ ਮਿਲਾਪ ਲੈਬੋਰਟਰੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ। ਤਸਵੀਰ : ਅਨਿਲ ਲੁਟਾਵਾ

ਇਹ ਵੀ ਪੜ੍ਹੋ: ਕਪੂਰਥਲਾ ’ਚ ਲੋਕ ਮਿਲਣੀ ਪ੍ਰੋਗਰਾਮ ’ਚ ਪਹੁੰਚੇ ਮੁੱਖ ਮੰਤਰੀ ਮਾਨ

ਵਿਧਾਇਕ ਲਖਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਜਿੱਥੇ ਜੈ ਮਿਲਾਪ ਲੈਬੋਰਟਰੀ ਐਸੋਸੀਏਸ਼ਨ ਦੇ ਧੰਨਵਾਦੀ ਹਾਂ, ਉਥੇ ਹੀ ਵਿਸ਼ਵਾਸ ਦਿਵਾਉਂਦੇ ਹਾਂ ਕਿ ਉਨਾਂ ਦੀਆਂ ਜਾਇਜ਼ ਮੰਗਾਂ ਨੂੰ ਵਿਧਾਨ ਸਭਾ ਦੇ ਵਿੱਚ ਵੀ ਚੁੱਕਿਆ ਜਾਵੇਗਾ, ਤਾਂ ਜੋ ਤਾਮਿਲਨਾਡੂ ਸੂਬੇ ਦੀ ਤਰ੍ਹਾਂ ਪੰਜਾਬ ਦੇ ਵਿੱਚ ਵੀ ਲੈਬੋਰਟਰੀ ਮਾਲਕਾਂ ਨੂੰ ਲਾਈਸੰਸ ਮੁਹੱਈਆ ਕਰਵਾਏ ਜਾ ਸਕਣ। ਇਸ ਮੌਕੇ ਰਾਜਨ ਬੈਕਟਰ ਨੇ ਲੈਬੋਰਟਰੀ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਲਖਵੀਰ ਸਿੰਘ ਰਾਏ ਨੂੰ ਜਾਣੂ ਕਰਵਾਇਆ। (AAP Punjab)

ਇਸ ਮੌਕੇ ਆਏ ਮਹਿਮਾਨਾਂ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਗੁਰਵੰਤ ਸਿੰਘ ਬਾਜਵਾ, ਗੁਰਦੀਪ ਸਿੰਘ ਜਿਲਾ ਚੇਅਰਮੈਨ, ਰਾਜਵਿੰਦਰ ਸਿੰਘ ਚੌਹਾਨ, ਬਲਜਿੰਦਰ ਸ਼ਰਮਾ, ਬਿਕਰਮਜੀਤ ਸਹੋਤਾ, ਰਵਿੰਦਰ ਕੁਮਾਰ ਰਿੰਕੂ, ਸਰਬਜੀਤ ਧਨੋਆ, ਅਜੈਬ ਸਿੰਘ, ਦੀਪਕ ਕੁਮਾਰ, ਮਹੇਸ਼ ਕੁਮਾਰ, ਰਣਜੀਤ ਰਿਉਣਾ, ਵਿਵੇਕ ਮਲਹੋਤਰਾ, ਦਿਲਪ੍ਰੀਤ ਭੱਟੀ, ਪਰਵਿੰਦਰ ਸਿੰਘ ਬਾੜਾ, ਗੋਲਡੀ ਬ੍ਰਾਹਮਣ ਮਾਜਰਾ, ਸੰਦੀਪ ਸਿੰਘ ਸੰਗਤਪੁਰ ਸੋਢੀਆਂ, ਪਵੇਲ ਹਾਂਡਾ, ਮਨੀ ਚੋਪੜਾ, ਮਨਦੀਪ ਪੋਲਾ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਲੈਬੋਰਟਰੀ ਮਾਲਕ ਹਾਜ਼ਰ ਸਨ।

LEAVE A REPLY

Please enter your comment!
Please enter your name here