ਜੇਲ੍ਹ ਮੰਤਰੀ ਰੰਧਾਵਾ ਖ਼ਿਲਾਫ ਦਰਜ ਹੋਵੇ ਕਤਲ ਦਾ ਮੁਕੱਦਮਾ: ਬਾਦਲ

Randhawa's black paper before Amarinder Singh's white paper

ਸੁਖਜਿੰਦਰ ਰੰਧਾਵਾ ਦੀ ਭੂਮਿਕਾ ਦੀ ਹੋਵੇ ਜਾਂਚ

ਸੱਚ ਕਹੂੰ ਨਿਊਜ਼
ਚੰਡੀਗੜ੍ਹ, 28 ਜੂਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਰੰਧਾਵਾ ਕੱਲ੍ਹ ਲੁਧਿਆਣਾ ਕੇਂਦਰੀ ਜੇਲ੍ਹ ‘ਚ ਹੋਈ ਪੁਲਿਸ ਗੋਲੀਬਾਰੀ ਦੌਰਾਨ ਹੋਈ ਇੱਕ ਕੈਦੀ ਦੀ ਮੌਤ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ  ਸਖਬੀਰ ਬਾਦਲ ਨੇ ਕਿਹਾ ਕਿ ਪੁਲਿਸ ਗੋਲੀਬਾਰੀ ‘ਚ ਕੈਦੀ ਅਜੀਤ ਬਾਬਾ ਤੇ ਚਾਰ ਹੋਰ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜੇਲ੍ਹ ਮੰਤਰੀ ਤੋਂ ਇਲਾਵਾ ਬਾਕੀ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਜੇਲ੍ਹ ਸੁਪਰਡੈਂਟ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਘਟਨਾ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਜਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜ਼ੂਦਾ ਜੱਜ ਤੋਂ ਕਰਵਾਉਣ ਦਾ ਹੁਕਮ ਨਾ ਦਿੱਤਾ ਤਾਂ ਸੱਤਾ ਵਿਚ ਆਉਣ ਮਗਰੋਂ ਅਕਾਲੀ ਦਲ ਵੱਲੋਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕਾਰਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਦੀ ਜੁਲਦੀ ਹੀ ਹੋਵੇਗੀ, ਜਿਸ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਇਹ ਦਲੀਲ ਦਿੱਤੀ ਸੀ ਕਿ ਕੋਈ ਵੀ ਪੁਲਿਸ ਅਧਿਕਾਰੀ ਉੱਪਰੋਂ ਮਿਲੇ ਹੁਕਮਾਂ ਤੋਂ ਬਗੈਰ ਗੋਲੀ ਨਹੀਂ ਚਲਾ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਦਲੀਲ ਮੁਤਾਬਿਕ ਵੇਖੀਏ ਤਾਂ ਇਹ ਬਿਲਕੁਲ ਸਪੱਸ਼ਟ ਹੈ ਕਿ ਕੱਲ੍ਹ ਲੁਧਿਆਣਾ ਜੇਲ੍ਹ ਦੇ ਕੈਦੀਆਂ ‘ਤੇ ਗੋਲੀ ਚਲਾਉਣ ਦੇ ਹੁਕਮ ਜੇਲ੍ਹ ਮੰਤਰੀ ਨੇ ਦਿੱਤੇ ਸਨ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਨੇ ਜੇਲ੍ਹ ਮੰਤਰੀ ਖ਼ਿਲਾਫ ਇਸ ਲਈ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਉਹ ਜੇਲ੍ਹਾਂ ਦੇ ਪ੍ਰਬੰਧ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।