Theft Incident: ਜੈਤੋ ਪੁਲਿਸ ਨੇ ਚੋਰੀ ਦੀ ਵਾਰਦਾਤ ’ਚ ਸ਼ਾਮਲ ਮੁਲਜ਼ਮਾਂ ਨੂੰ 24 ਘੰਟਿਆਂ ’ਚ ਕੀਤਾ ਕਾਬੂ

Theft Incident

ਮੁਲਜ਼ਮਾਂ ਕੋਲੋਂ ਚੋਰੀ ਕੀਤਾ ਮੋਟਰਸਾਈਕਲ ਵੀ ਕੀਤਾ ਗਿਆ ਬਰਾਮਦ

Theft Incident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਜੈਤੋ ਵੱਲੋਂ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ 02 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਮੁੱਖ ਸਿੰਘ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਦਾਣਾ ਮੰਡੀ ਜੈਤੋ ਪਾਸ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਚੋਰ ਗਿਰੋਹ ਦੇ 03 ਮੈਂਬਰ ਜੋ ਰਾਤ ਨੂੰ ਦੁਕਾਨਾਂ ਵਿੱਚ, ਘਰਾਂ ਵਿੱਚ ਪਾੜ ਲਗਾ ਕੇ ਚੋਰੀਆਂ ਕਰਨ ਦੇ ਆਦੀ ਹਨ ਅਤੇ ਮੋਟਰਸਾਈਕਲ ਵੀ ਚੋਰੀ ਕਰਦੇ ਹਨ ਅਤੇ ਜੋ ਅੱਜ ਵੀ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਤਾਕ ਵਿੱਚ ਹਨ ਅਤੇ ਜੋ ਚੋਰੀ ਦਾ ਮੋਟਰਸਾਈਕਲ ਲੈ ਕੇ ਕੋਟਕਪੂਰਾ ਸਾਈਡ ਨੂੰ ਗਏ ਹਨ। ਜਿਸ ’ਤੇ ਮੁੱਕਦਮਾ ਨੰਬਰ 37 ਅ/ਧ 331(4)/305 ਬੀ.ਐਨ.ਐਸ ਥਾਣਾ ਜੈਤੋ 03 ਮੁਲਜ਼ਮਾਂ ਦੇ ਬਰਖਿਲਾਫ ਦਰਜ ਰਜਿਸਟਰ ਕੀਤਾ ਗਿਆ।

ਇਹ ਵੀ ਪੜ੍ਹੋ: Road Accident: ਦਰਦਨਾਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਹਰਗੋਬਿੰਦ ਨਗਰ, ਜੈਤੋ ਅਤੇ ਅੰਮ੍ਰਿਤਪਾਲ ਸਿੰਘ ਉਰਫ ਲਾਲੀ ਪੁੱਤਰ ਨਿਰਮਲ ਸਿੰਘ ਵਾਸੀ ਬਾਬਾ ਜੀਵਨ ਨਗਰ, ਬਸਤੀ ਜੈਤੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਵੱਲੋਂ ਚੋਰੀ ਕੀਤਾ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਚੋਰ ਗਿਰੋਹ ਪਹਿਲਾ ਵੀ ਜੈਤੋ ਅਤੇ ਆਸ-ਪਾਸ ਦੇ ਏਰੀਆਂ ਵਿੱਚ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤਾ ਜਾ ਸਕੇ। Theft Incident