ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ਼ ਪਹਿਲਾਂ ਵੀ ਨਸ਼ੇ ਦੀ ਤਸਕਰੀ, ਲੜਾਈ ਝਗੜੇ ਅਤੇ ਹੋਰ ਸੰਗੀਨ ਧਾਰਾਵਾ
Jaitu Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਅਤੇ ਮਨੋਜ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਥਾਣਾ ਜੈਤੋ ਵੱਲੋਂ ਲੜਾਈ ਦੀ ਵਾਰਦਾਤ ਵਿੱਚ ਸ਼ਾਮਿਲ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ।
ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਸੋਨੂੰ ਪੁੱਤਰ ਆਸੀ ਰਾਮ, ਰਾਹੁਲ ਪੁੱਤਰ ਵਿੱਕੀ, ਜਸ਼ਨ ਉਰਫ ਅਰਮਾਨ ਪੁੱਤਰ ਸੋਨੂੰ ਵਾਸੀਆਨ ਛੱਜਘੜਾ ਮੁਹੱਲਾ ਜੈਤੋ, ਜਿਲ੍ਹਾ ਫ਼ਰੀਦਕੋਟ, ਜਸ਼ਨਦੀਪ ਪੁੱਤਰ ਨਾਨਕ ਵਾਸੀ ਥਾਦੇਵਾਲਾ, ਰਘੂ ਪੁੱਤਰ ਅਮਰੀਕ, ਸਾਹਿਲ ਪੁੱਤਰ ਰਾਜੂ ਅਤੇ ਅਭੇਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਗਾਧੀ ਨਗਰ ਸ੍ਰੀ ਮੁਕਤਸਰ ਸਾਹਿਬ ਅਤੇ ਜਤਨਪ੍ਰੀਤ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਚੱਕ ਜਾਨੀਸਰ ਛੀਬੀਆ ਵਾਲੀ ਜ਼ਿਲ੍ਹਾ ਫਾਜ਼ਿਲਕਾ ਸ਼ਾਮਿਲ ਹਨ।
ਇਹ ਵੀ ਪੜ੍ਹੋ: Faridkot News: ਬਾਰਿਸ਼ਾਂ ਕਾਰਨ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਰਕਾਰ ਤੁਰੰਤ ਕਦਮ ਚੁੱਕੇ
ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਸਿਕੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਜੌੜੇ ਛੱਪੜ ਕੁੱਦੋ ਪੱਤੀ ਬਾਜਾਖਾਨਾ ਰੋਡ ਜੈਤੋ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਦੋ ਧਿਰਾਂ ਦੀ ਵੱਲੋਂ ਵਕਤ ਲੜਾਈ ਝਗੜਾ ਕੀਤਾ ਗਿਆ ਹੈ ਅਤੇ ਕੁੱਝ ਵਿਅਕਤੀਆ ਦੇ ਮਾਰ ਦੇਣ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਾਫੀ ਸੱਟਾਂ ਮਾਰੀਆ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫ਼ਰੀਦਕੋਟ ਪੁਲਿਸ ਵੱਲੋਂ ਇਹਨਾ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ 137 ਅ/ਧ 109(1),333,115(2),324(4),191(3),190 ਬੀ.ਐਨ.ਐਸ ਬੀ.ਐਨ.ਐਸ ਦਰਜ ਕੀਤਾ ਗਿਆ ਹੈ ਜਦੋਂ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ਼ ਪਹਿਲਾਂ ਵੀ ਨਸ਼ੇ ਦੀ ਤਸਕਰੀ, ਲੜਾਈ ਝਗੜੇ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 7 ਮੁਕੱਦਮੇ ਦਰਜ ਰਜਿਸਟਰ ਹਨ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਵਿਅਕਤੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋਂ ਹੋਰ ਵੀ ਵਾਰਦਾਤਾਂ ਟਰੇਸ ਹੋਣ ਦੀ ਉਮੀਦ ਹੈ। Jaitu Police