ਜਾਖੜ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਖਹਿਰਾ ਤੋਂ ਮੰਗਿਆ ਅਸਤੀਫ਼ਾ

Jakhar, Resigns, Khaira, Resigned, Corruption, Charges

ਨੈਤਿਕ ਅਧਾਰ ‘ਤੇ ਅਹੁਦਾ ਨਾ ਛੱਡਣ ‘ਤੇ ਤੁਰੰਤ ਹਟਾਉਣ ਦਾ ਸੱਦਾ | Corruption

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਤੋਂ ਪਾਰਟੀ ਸਾਥੀਆਂ ਵੱਲੋਂ ਉਸ ਖਿਲਾਫ਼ ਲਾਏ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਅਸਤੀਫੇ ਦੀ ਮੰਗ ਕੀਤੀ ਹੈ। ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਅੱਜ ਆਖਿਆ ਕਿ ਖਹਿਰਾ ਵਿਰੁੱਧ ਗੰਭੀਰ ਦੋਸ਼ਾਂ ਕਾਰਨ ਉਸ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ, ਨਹੀਂ ਤਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਸ ਨੂੰ ਬਾਹਰ ਦਾ ਰਸਤਾ ਵਿਖਾ ਦੇਣਾ ਚਾਹੀਦਾ ਹੈ। (Corruption)

ਕਾਂਗਰਸ ਪ੍ਰਧਾਨ ਨੇ ਆਪ ਦੇ ਪੰਜਾਬ ਦੇ ਸਹਿ-ਪ੍ਰਧਾਨ ਬਲਬੀਰ ਸਿੰਘ ਵੱਲੋਂ ਖਹਿਰਾ ਦੁਆਰਾ ਕਥਿਤ ਤੌਰ ‘ਤੇ ਕੁਝ ਪਾਰਟੀ ਵਰਕਰਾਂ ਪਾਸੋਂ ਨਗਦੀ ਲੈਣ ਦੇ ਲਾਏ ਦੋਸ਼ਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਜ਼ਿਕਰ ਕੀਤਾ। ਇਨ੍ਹਾਂ ਦੋਸ਼ਾਂ ‘ਤੇ ਹੈਰਾਨੀ ਜ਼ਾਹਿਰ ਕਰਦਿਆਂ ਜਾਖੜ ਨੇ ਕਿਹਾ ਕਿ ਆਪ ਲੀਡਰ ਵਿਰੋਧੀ ਧਿਰ ਦਾ ਆਗੂ ਰਹਿਣ ਲਈ ਸਾਰੇ ਨੈਤਿਕ ਅਧਿਕਾਰ ਗੁਆ ਚੁੱਕਾ ਹੈ ਜਾਖੜ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਵਿਰੋਧੀ ਧਿਰ ਦੇ ਨੇਤਾ ਖਿਲਾਫ਼ ਲੱਗੇ ਦੋਸ਼ਾਂ ਦਾ ਨੋਟਿਸ ਲੈਣ ਅਤੇ ਵਿਧਾਨ ਸਭਾ ਦੇ ਨਿਯਮਾਂ ਅਧੀਨ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : Earthquake: : ਹੜ੍ਹਾਂ ਦਾ ਸਾਹਮਣਾ ਕਰ ਰਹੇ ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਨਾਲ ਖਹਿਰਾ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਜੋ ਪਹਿਲਾਂ ਨਸ਼ਿਆਂ ਦੇ ਮਾਮਲੇ ਦੇ ਵਿਵਾਦ ਵਿੱਚ ਫਸਿਆ ਹੋਇਆ ਹੈ। ਉਨ੍ਹਾਂ ਨੇ ਖਹਿਰਾ ਨੂੰ ਫੌਰੀ ਤੌਰ ‘ਤੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਜਾਖੜ ਨੇ ਕਿਹਾ ਕਿ ਉਚ ਨੈਤਿਕ ਆਧਾਰ ‘ਤੇ ਆਪ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕੀਤੀ ਜਦਕਿ ਦੂਜੇ ਪਾਸੇ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ‘ਤੇ ਬਣੇ ਰਹਿਣ ਦੀ ਇਜਾਜ਼ਤ ਦਿੱਤੀ ਗਈ। ਇੱਥੋਂ ਤੱਕ ਕਿ ਪੰਜਾਬ ਦੇ ਲੋਕਾਂ ਨੇ ਮੈਂਬਰ ਦੇ ਤੌਰ ‘ਤੇ ਵੀ ਬਰਦਾਸ਼ਤ ਨਹੀਂ ਕਰਨਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਹੀ ਸੰਕਟ ਨਾਲ ਜੂਝ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਨਵੇਂ ਸੰਕਟ ਵਿੱਚ ਫਸ ਗਈ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਦਾ ਸੂਬੇ ਵਿੱਚ ਗੰਭੀਰ ਸਿਆਸੀ ਦਲ ਵਜੋਂ ਵੱਕਾਰ ਖੁੱਸ ਚੁੱਕਾ ਹੈ। ਉਨ੍ਹਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਆਪਣੀ ਪਾਰਟੀ ਦਾ ਪੰਜਾਬ ਢਾਂਚਾ ਭੰਗ ਕਰ ਦੇਣਾ ਚਾਹੀਦਾ ਹੈ।