ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਪ੍ਰਧਾਨਗੀ ਨੂੰ ...

    ਪ੍ਰਧਾਨਗੀ ਨੂੰ ਲੈ ਕੇ ਜੰਗ ਸ਼ੁਰੂ, ਜਾਖੜ ਨੇ ਸਿੱਧੂ ਖਿਲਾਫ ਮਤਾ ਪਾਉਣ ਲਈ ਸਦੀ ਮੀਟਿੰਗ

    Simarjit, Issues, Video, Facebook, Minister, Objection

    19 ਜੁਲਾਈ ਨੂੰ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਏਗੀ ਮੀਟਿੰਗ

    ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਲੈ ਕੇ ਜੰਗ ਦਾ ਐਲਾਨ ਹੋ ਚੁੱਕਾ ਹੈ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਸਦ ਮੈਂਬਰਾਂ ਦੀ ਅਹਿਮ ਮੀਟਿੰਗ ਬੁਲਾਉਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਅੱਜ ਸੱਦ ਲਈ ਹੈ। 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਜ਼ਰੂਰੀ ਮੀਟਿੰਗ ਬੁਲਾਈ ਹੈ।

    ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮੱਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ।

    ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।
    ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।