ਸਾਡੇ ਨਾਲ ਸ਼ਾਮਲ

Follow us

13.9 C
Chandigarh
Saturday, January 31, 2026
More
    Home Breaking News Body Donation...

    Body Donation: ਜਲ ਕੌਰ ਇੰਸਾਂ ਨੇ ਪਿੰਡ ਸਹਾਰਨਾ ਦੇ ਪਹਿਲੇ ਸਰੀਰਦਾਨੀ ਬਣਨ ਦਾ ਖੱਟਿਆ ਮਾਣ

    Body Donation
    ਖਿਆਲਾ ਕਲਾਂ : ਸਰੀਰਦਾਨੀ ਜਲ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਲਿਜਾਣ ਵਾਲੀ ਐਬੂਲੈਂਸ ਨੂੰ ਰਵਾਨਾ ਕਰਨ ਮੌਕੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਸੇਵਾਦਾਰ।

    ਬਲਾਕ ਖਿਆਲਾ ਕਲਾਂ ਦੇ 19ਵੇਂ ਤੇ ਪਿੰਡ ਸਹਾਰਨਾ ਦੇ ਪਹਿਲੇ ਸਰੀਰਦਾਨੀ ਬਣਨ ਦਾ ਖੱਟਿਆ ਮਾਣ | Body Donation

    Body Donation: (ਸੁਖਜੀਤ ਮਾਨ) ਖਿਆਲਾ ਕਲਾਂ। ਬਲਾਕ ਖਿਆਲਾ ਕਲਾਂ ਦੇ ਪਿੰਡ ਸਹਾਰਨਾ ਦੀ ਵਾਸੀ ਜਲ ਕੌਰ ਇੰਸਾਂ (78) ਪਤਨੀ ਗੁਰਦਿਆਲ ਸਿੰਘ ਇੰਸਾਂ ਨੇ ਬਲਾਕ ਦੇ 19ਵੇਂ ਅਤੇ ਪਿੰਡ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ ਹਾਸਿਲ ਕੀਤਾ ਹੈ। ਉਹਨਾਂ ਦੇ ਦਿਹਾਂਤ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। ਦਾਨ ਕੀਤੀ ਇਹ ਮ੍ਰਿਤਕ ਦੇਹ ਮੈਡੀਕਲ ਦੇ ਵਿਦਿਆਰਥੀਆਂ ਨੂੰ ਖੋਜਾਂ ’ਚ ਸਹਾਈ ਹੋਵੇਗੀ।

    ਵੇਰਵਿਆਂ ਮੁਤਾਬਿਕ ਜਲ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਹਨਾਂ ਵੱਲੋਂ ਲਏ ਪ੍ਰਣ ਨੂੰ ਉਹਨਾਂ ਦੇ ਦੇਹਾਂਤ ਤੋਂ ਬਾਅਦ ਪੂਰਾ ਕਰਦਿਆਂ ਉਹਨਾਂ ਦੇ ਪਤੀ ਗੁਰਦਿਆਲ ਸਿੰਘ ਇੰਸਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਵੱਲੋਂ ਉਹਨਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ ਜਿਸ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਖੋਜਾਂ ਕਰਨਗੇ।

    ਇਹ ਵੀ ਪੜ੍ਹੋ: Delhi Building Collapse: ਦਿੱਲੀ ’ਚ ਡਿੱਗੀ ਬਹੁ-ਮੰਜਿਲਾ ਇਮਾਰਤ, ਗਰੀਨ ਐਸ ਦੇ ਸੇਵਾਦਾਰ ਰਾਹਤ ਕਾਰਜਾਂ ’ਚ ਜੁਟੇ

    ਉਹਨਾਂ ਦੀ ਮ੍ਰਿਤਕ ਦੇਹ ਸੁਧਾ ਮੈਡੀਕਲ ਕਾਲਜ ਅਤੇ ਹਸਪਤਾਲ ਕੋਟਾ (ਰਾਜਸਥਾਨ) ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਇਸ ਮੌਕੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਵੱਡੀ ਗਿਣਤੀ ਸਾਧ-ਸੰਗਤ ਵੱਲੋਂ ‘ਸਰੀਰਦਾਨੀ ਜਲ ਕੌਰ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁਜਾਊਂ ਨਾਅਰਿਆਂ ਦੇ ਨਾਲ ਪਿੰਡ ’ਚੋਂ ਲੰਘਦੇ ਹੋਏ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ।

    ਨੂੰਹਾਂ ਤੇ ਧੀਆਂ ਨੇ ਦਿੱਤਾ ਅਰਥੀ ਨੂੰ ਮੋਢਾ | Body Donation

    ਇਸ ਤੋਂ ਪਹਿਲਾਂ ਜਲ ਕੌਰ ਇੰਸਾਂ ਦੀ ਅਰਥੀ ਨੂੰ ਉਹਨਾਂ ਦੇ ਪੁੱਤਰਾਂ ਤੋਂ ਇਲਾਵਾ ਨੂੰਹਾਂ ਤੇ ਧੀਆਂ ਨੇ ਵੀ ਮੋਢਾ ਦਿੱਤਾ ਇਸ ਮੌਕੇ 85 ਮੈਂਬਰ ਪਰਮਜੀਤ ਸਿੰਘ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਜੋ 167 ਮਾਨਵਤਾ ਭਲਾਈ ਦੇ ਕਾਰਜ਼ ਕੀਤੇ ਜਾਂਦੇ ਹਨ, ਉਨ੍ਹਾਂ ਕਾਰਜਾਂ ’ਚ ਸਰੀਰਦਾਨ ਵੀ ਇੱਕ ਕਾਰਜ ਹੈ, ਜਿਸ ਤਹਿਤ ਜਲ ਕੌਰ ਇੰਸਾਂ ਨੇ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਦੇਹਾਂਤ ਉਪਰੰਤ ਉਸਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਜਾਵੇ, ਜਿਸ ਤਹਿਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਦਾਨ ਕੀਤੀ ਗਈ ਹੈ, ਜੋ ਮਹਾਂਦਾਨ ਹੈ।

    ਉਨ੍ਹਾਂ ਦੱਸਿਆ ਕਿ ਪਿੰਡ ਸਹਾਰਾਨਾ ’ਚ ਇਸ ਤੋਂ ਪਹਿਲਾਂ ਵੀ ਦੋ ਮ੍ਰਿਤਕ ਦੇਹਾਂ ਮੈਡੀਕਲ ਖੋਜਾਂ ਲਈ ਦਾਨ ਕੀਤੀਆਂ ਜਾ ਚੁੱਕੀਆਂ ਹਨ ਪਰ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਵੱਲੋਂ ਇਹ ਪਹਿਲਾ ਸਰੀਰਦਾਨ ਹੈ। ਇਸ ਮੌਕੇ 85 ਮੈਂਬਰ ਅਵਤਾਰ ਸਿੰਘ ਇੰਸਾਂ ਤੋਂ ਇਲਾਵਾ ਬਲਾਕ ਖਿਆਲਾ ਕਲਾਂ ਦੇ ਵੱਖ-ਵੱਖ ਪਿੰਡਾਂ ’ਚੋਂ 15 ਮੈਂਬਰ, ਪ੍ਰੇਮੀ ਸੰਮਤੀਆਂ ਦੇ ਸੇਵਾਦਾਰ ਅਤੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਹਾਜ਼ਰ ਸਨ।

    LEAVE A REPLY

    Please enter your comment!
    Please enter your name here