ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ Sonia Gandhi ਨੂੰ ਮਿਲੇ
ਜਲਾਲਾਬਾਦ (ਰਜਨੀਸ਼ ਰਵੀ) | ਜ਼ਿਮਨੀ ਚੋਣਾ ਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਅਕਾਲੀ ਦਲ ਦੇ ਕਿਲ੍ਹੇ ਨੂੰ ਢਹਿ ਢੇਰੀ ਕਰਕੇ ਕਰਦਿਆਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਰਮਿੰਦਰ ਸਿੰਘ ਆਵਲਾ ਨੇ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ (Sonia Gandhi) ਨੂੰ ਮਿਲੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ ਮਿੱਤਰ ਸ੍ਰੀ ਅਸ਼ੋਕ ਨਰੂਲਾ ਨੇ ਦੱਸਿਆ ਕਿ ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਗਾਂਧੀ ਨਾਲ ਮੁਲਾਕਾਤ ਦੋਰਾਨ ਦੇਸ਼ ਦੇ ਤਾਜ਼ਾ ਸਿਆਸੀ ਹਾਲਾਤਾਂ ਤੇ ਚਰਚਾ ਦੇ ਨਾਲ ਨਾਲ ਹੋਰ ਜਨ ਹਿੱਤ ਵਾਲੇ ਮੁੱਦਿਆਂ ਤੇ ਵੀ ਚਰਚਾ ਹੋਈ।
ਇੱਥੇ ਦੱਸ ਦਈਏ ਕਿ ਜਲਾਲਾਬਾਦ ਵਿਧਾਨ ਸਭਾ ਹਲਕੇ ਤੇ ਲੰਮੇ ਸਮੇਂ ਤੋਂ ਅਕਾਲੀ ਦਲ ਦਾ ਕਬਜ਼ਾ ਸੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਥੋਂ ਤਿੰਨ ਵਾਰ ਵਿਧਾਇਕ ਬਣੇ ।ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ ਅਤੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਜਲਾਲਾਬਾਦ ਵਿਧਾਨ ਸਭਾ ਤੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੀ ਜਿਸਤੇ ਜ਼ਿਮਨੀ ਚੋਣਾਂ ਵਿੱਚ ਜਿੱਤ ਕੇ ਰਮਿੰਦਰ ਆਵਲਾ ਨੇ ਕਾਂਗਰਸ ਦਾ ਝੰਡਾ ਬੁਲੰਦ ਕੀਤਾ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।