ਜਲਾਲਾਬਾਦ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਣੇ ਹੋਰ ਵਿਕਾਸ ਕਾਰਜਾਂ ਲਈ 13 ਕਰੋੜ 68 ਲੱਖ ਰੁਪਏ ਦੀ ਰਾਸ਼ੀ ਸਰਕਾਰ ਵੱਲੋਂ ਜਾਰੀ
- ਜਲਦੀ ਹੀ ਪਾਈਪ ਲਾਈਨ ਸਣੇ ਗਲੀਆਂ ਦੇ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਹੋ ਜਾਵੇਗਾ: ਵਿਧਾਇਕ ਜਗਦੀਪ ਕੰਬੋਜ ਗੋਲਡੀ
Jalalabad News: (ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੇ ਲਈ 10 ਕਰੋੜ 68 ਲੱਖ ਰੁਪਏ ਰਕਮ ਮਨਜ਼ੂਰ ਕੀਤੀ ਗਈ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਸਥਾਨਕ ਮਾਰਕੀਟ ਕਮੇਟੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਮੀਡੀਆ ਕਰਮੀਆਂ ਨਾਲ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸ਼ਹਿਰ ਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਨਵੀਂ ਪਾਈਪ ਲਾਈਨ ਪਾਉਣ ਲਈ ਉਪਰੋਕਤ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸ਼ਹਿਰ ਦੀਆਂ ਸਲਾਮ ਬਸਤੀਆਂ ਵਿੱਚ ਵਸਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਜਲਾਲਾਬਾਦ ਦੇ ਵਾਸੀ ਪੀਣ ਵਾਲੇ ਪਾਣੀ ਸਮੱਸਿਆਂ ਦੀ ਨਾਲ ਜੂਝ ਰਹੇ ਸਨ। ਵਿਧਾਇਕ ਨੇ ਆਖਿਆ ਕਿ ਸ਼ਹਿਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 10 ਕਰੋੜ 68 ਲੱਖ ਰੁਪਏ ਦੀ ਰਾਸ਼ੀ ਪਾਈਪ ਲਾਈਨ ਤੇ ਹੋਰ ਮੁਰੰਮਤ ਦੇ ਕੰਮ ਲਈ ਜਾਰੀ ਕੀਤੀ ਗਈ ਹੈ ਅਤੇ ਜਿਸ ਦੇ ਟੈਂਡਰ ਲੱਗ ਚੁੱਕਿਆ ਹੈ ਅਤੇ ਆਉਣ ਵਾਲੇ 15 ਦਿਨਾਂ ’ਚ ਕੰਮ ਸ਼ੁਰੂ ਹੋ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਨਵੀਂ ਪਾਈਪ ਲਾਈਨ ਦੀ ਲੰਬਾਈ ਸਾਢੇ 4 ਕਿਲੋਮੀਟਰ ਹੋਵੇ ਗਈ ਅਤੇ ਜਿਸ ਦੇ ਤਹਿਤ ਪੀਣ ਵਾਲੇ ਪਾਣੀ 200 ਨਵੇਂ ਕੁਨੈਕਸ਼ਨ ਲਾਏ ਜਾ ਸਕਣਗੇ।
ਇਹ ਵੀ ਪੜ੍ਹੋ: PM Modi: ਬੰਗਲੁਰੂ ਮੈਟਰੋ ਦੀ ਯੈਲੋ ਲਾਈਨ ਦਾ ਉਦਘਾਟਨ, ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥੀਆਂ ਨਾਲ ਕੀਤੀ ਯਾਤਰਾ
ਇਸ ਦੇ ਨਾਲ ਸਾਢੇ 16 ਕਿਲੋਮੀਟਰ ਪੁਰਾਣਾ ਏਰੀਆ ਜਿਸਦੇ ’ਚ ਮੁਹੱਲਾ ਰਾਜਪੂਤਾਂ ਵਾਲਾ, ਦਸ਼ਮੇਸ਼ ਨਗਰ ਸਣੇ ਅਨੇਕਾਂ ਸਲੱਮ ਬਸਤੀਆਂ ’ਚ ਪਾਈਪ ਲਾਈਨ ਪਾ ਕੇ ਦਿੱਤੀ ਜਾਵੇਗੀ ਅਤੇ 1850 ਨਵੇਂ ਪਾਣੀ ਦੇ ਕੁਨੈਸ਼ਨ ਦਿੱਤੇ ਜਾਣਗੇ। ਵਿਧਾਇਕ ਨੇ ਅੱਗੇ ਦੱਸਿਆ ਕਿ ਮਾਨ ਸਰਕਾਰ ਨੇ ਜਲਾਲਾਬਾਦ ਸ਼ਹਿਰ ਲਈ ਸਾਢੇ 3 ਕਰੋੜ ਰੁਪਏ ਗਲੀਆਂ ਤੇ ਹੋਰ ਵਿਕਾਸ ਦੇ ਕੰਮਾਂ ਲਈ ਦਿੱਤਾ ਹੈ ਅਤੇ ਜਿਸ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਮੌਕੇ ਪੱਤਰਕਾਰਾਂ ਵੱਲੋਂ ਸੀਵਰੇਜ਼ ਸਿਸਟਮ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆਂ ਦੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਪਿਛਲੇ ਦਿਨੀਂ ਉਨ੍ਹਾਂ ਦੇ ਵੱਲੋਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਸਮੱਸਿਆ ਦੇ ਹੱਲ ਲਈ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸਰਕਾਰ ਦੇ ਵੱਲੋਂ ਲੱਖਾਂ ਰੁਪਏ ਦੀ ਲਾਗਤ ਜੈਡਿੰਗ ਮਸ਼ੀਨ ਮੁਹੱਇਆ ਕਰਵਾਈ ਗਈ ਹੈ ਅਤੇ ਜਿਸ ਦੇ ਨਾਲ ਸੀਵਰੇਜ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਸਮੱਸਿਆਂ ਹੱਲ ਹੋ ਜਾਵੇਗੀ। Jalalabad News
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਗੇ ਦੱਸਿਆ ਕਿ ਜਲਦੀ ਹੀ ਸ਼ਹਿਰ ਅੰਦਰ ਬਣ ਕੇ ਤਿਆਰ ਹੋ ਚੁੱਕੀ ਫਰੂਟ ਰਹੇੜੀ ਦੇ ਫੜ੍ਹੀ ਦਾ ਕੰਮ ਕਰਨ ਵਾਲਿਆਂ ਨੂੰ ਜਲਦੀ ਹੀ ਮੰਡੀ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਦੇ ਲੋਕ ਵੱਡੀ ਗਿਣਤੀ ’ਚ ਹਾਜ਼ਰ ਸਨ।
ਲੋਕ ਸੇਵਾ ਨੂੰ ਹਾ ਸਮਰਪਿਤ ਜਗਦੀਪ ਕੰਬੋਜ ਗੋਲਡੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਉਹ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਹਨ ਅਤੇ ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ ਤੇ ਆਉਣ ਵਾਲੇ ਸਮੇਂ ’ਚ ਵੱਡੇ ਪ੍ਰੋਜੈਕਟ ਹਲਕਾ ਨਿਵਾਸੀਆਂ ਲਈ ਆ ਰਹੇ ।