Jalandhar Police: ਪੁਲਿਸ ਦੀ ਵੱਡੀ ਕਾਰਵਾਈ, ਲਖਬੀਰ ਲੰਡਾ ਦੇ ਤਿੰਨ ਸਾਥੀ ਕਾਬੂ

Jalandhar Police

ਜਲੰਧਰ। Jalandhar Police:  ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿੱਤ ਅੱਤਵਾਦੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ ਹੈਂਡਲਰਾਂ ਦੁਆਰਾ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਹ ਜ਼ਬਰਦਸਤੀ ਅਤੇ ਸਰਹੱਦ ਪਾਰੋਂ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੇ ਕੈਨੇਡਾ ਵਿੱਚ ਲੁਕੇ ਹੋਏ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧ ਹਨ। ਤਿੰਨੇ ਮੁਲਜ਼ਮ ਸੰਗਠਿਤ ਅਪਰਾਧ ਅਤੇ ਫਿਰੌਤੀ ਦਾ ਵੱਡਾ ਵੈੱਟਵਰਕ ਚਲਾ ਰਹੇ ਸਨ। ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਜਲੰਧਰ ਪੁਲਿਸ ਨੇ ਜਾਲ ਵਿਛਾ ਕੇ ਇਨ੍ਹਾਂ ਨੂੰ ਕਾਬੂ ਕਰ ਲਿਆ। (Jalandhar Police)

Also Read : ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਰੋਜ਼ਾਨਾ ਮਿਲਣਗੇ ਡੀਆਈਜੀ ਭੁੱਲਰ

ਡੀਜੀਪੀ ਨੇ ਅੱਗੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਕਈ ਵਾਰ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਵੀ ਮੰਗਵਾਈ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਲੰਡਾ ਨਾਲ ਕਿਵੇਂ ਗੱਲਬਾਤ ਕਰਦੇ ਸਨ ਅਤੇ ਪਾਕਿਸਤਾਨ ਦੇ ਕਿਹੜੇ ਹਥਿਆਰ ਤੇ ਨਸ਼ਾ ਤਸਕਰਾਂ ਨਾਲ ਉਨ੍ਹਾਂ ਦੇ ਸਬੰਧ ਹਨ। (Jalandhar Police)

ਜਲੰਧਰ ਸਿਟੀ ਪੁਲਿਸ ਨੇ ਤਿੰਨ ਖਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਖਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ, ਹਥਿਆਰਾਂ ਦੀ ਤਸਕਰੀ, ਜ਼ਬਰੀ ਵਸੂਲੀ ਤੇ ਹੋਰ ਘਿਨਾਉਣੇ ਅਪਰਾਧਾਂ ਦੇ 35 ਤੋਂ ਵੱਧ ਕੇਸ ਦਰਜ ਹਨ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਵੀ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ।

LEAVE A REPLY

Please enter your comment!
Please enter your name here