ਜਲੰਧਰ ਜਿਮਨੀ ਚੋਣਾਂ : ਮੁੱਖ ਮੰਤਰੀ ਮਾਨ ਦੀ ਲੋਕਾਂ ਨੂੰ ਖਾਸ ਅਪੀਲ

Chief Minister Mann
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ।

ਜਲੰਧਰ। ਅੱਜ ਜਲੰਧਰ ਲੋਕ ਸਭਾ ਜਿਮਨੀ ਚੋਣਾਂ (Jalandhar by Elections) ਹੋ ਰਹੀਆਂ ਹਨ। ਇਸ ਦੌਰਾਨ ਲੋਕਾਂ ਦੀ ਉਤਸ਼ਾਹ ਠੀਕ-ਠਾਕ ਨਜ਼ਰ ਆ ਰਿਹਾ ਹੈ। ਆ ਰਹੀਆਂ ਮੀਡੀਆ ਰਿਪੋਰਟਾਂ ਅਨੁਸਾਰ ਲਗਭਗ ਹਰ ਜਗ੍ਹਾ ਬੂਥ ਖਾਲੀ ਹੀ ਦਿਖਾਈ ਦੇ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਲੋਕਾਂ ਨੂੰ ਮੁਸ਼ਲਕਾਂ ਦਾ ਹੱਲ ਕਰਨ ਵਾਲੇ ਆਗੂੂਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਸਵੇਰੇ 11:00 ਵਜੇ ਤੱਕ 17.43 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਰਾਂ ਦਾ ਪੋਲਿੰਗ ਬੂਥਾਂ ’ਤੇ ਪਹੁੰਚਣਾ ਲਗਾਤਾਰ ਜਾਰੀ ਹੈ।

ਮੁੱਖ ਮੰਤਰੀ ਮਾਨ ਨੇ ਜਲੰਧਰ ਵਾਸੀਆ ਨੂੰ ਅਪੀਲ ਕਰਦਿਆਂ ਲਿਖਿਆ ਹੈ ਕਿ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਲ ਹੋਏ ਵੋਟਰ ਕਾਰਡ ਦੀ ਵਰਤੋਂ ਅੱਜ ਆਪਣੀ ਮਰਜ਼ੀ ਨਾਲ ਕਰੋ। ਉਨ੍ਹਾਂ ਕਿਹਾ ਕਿ ਲੋਕ ਇਮਾਨਦਾਰੀ ਅਤੇ ਲੋਕਾਂ ਦੇ ਦੁੱਖਾਂ-ਸੁੱਖਾਂ ਨੂੰ ਸਮਝਣ ਵਾਲੇ, ਸਿਹਤ, ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਇੱਕ ਹੋਰ ਟਵੀਟ ਕਰ ਕੇ ਜਲੰਧਰ ਵਾਸੀਆਂ ਦਾ ਹੌਸਲਾ ਵਧਾਇਆ। ਉਨ੍ਹਾਂ ਦੂਜੇ ਟਵੀਟ ’ਚ ਲਿਖਿਆ ਹੈ ਕਿ ਜਲੰਧਰ ਲੋਕ ਸਭਾ ਤੋਂ ਸਵੇਰੇ 11:30 ਵਜੇ ਤੱਕ ਬਹੁਤ ਹੌਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਆ ਰਹੀਆਂ ਹਨ। ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ…। ਵੋਟ ਪਾਉਣਾ ਸਭ ਦਾ ਜ਼ਮਹੂਰੀ ਹੱਲ ਹੈ।

ਦੱਸਣਯੋਗ ਹੈ ਕਿ ਜਲੰਧਰ ਜਿਮਨੀ ਚੋਣ ਲਈ ਅੱਜ ਵੋਟਾਂ ਪੈ ਰਹੀਆਂ ਹਨ ਅਤੇ ਇਸ ਦੇ ਨਤੀਜੇ 13 ਮਈ ਨੂੰ ਕੱਢੇ ਜਾਣਗੇ।

ਇਹ ਵੀ ਪੜ੍ਹੋ : ਕਰਨਾਟਕ ’ਚ ਦੋ ਘੰਟਿਆਂ ’ਚ 8.26 ਫੀਸਦੀ ਵੋਟਿੰਗ: ਸੀਤਾਰਮਨ ਨੇ ਕਿਹਾ- ਬਜਰੰਗ ਦਲ ’ਤੇ ਪਾਬੰਦੀ ਲਾਉਣਾ ਕਾਂਗਰਸ ਦੀ ਸਿਆਣਪ ਨਹੀਂ