ਜਲੰਧਰ ਜਿਮਨੀ ਚੋਣਾਂ, ਚੋਣ ਕਮਿਸ਼ਨ ਨੇ ਬਦਲਿਆ ਨਿਯਮ

Jalandhar bypolls

ਜਲੰਧਰ (ਸੱਚ ਕਹੂੰ ਨਿਊਜ਼)। Jalandhar bypolls : ਜਲੰਧਰ ’ਚ ਹੋਣ ਜਾ ਰਹੀਆਂ ਜਿਮਨੀ ਚੋਣਾਂ ਲਈ ਚੋਣ ਕਮਿਸ਼ਨ ਨੇ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਨਾਲ ਹੇਰਾਫੇਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਮੰਨੀ ਜਾ ਸਕਦੀ ਹੈ।

ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਨੇ 10 ਜੁਲਾਈ ਵਾਲੇ ਦਿਨ ਵੋਟਰਾਂ ਦੀ ਉਂਗਲ ’ਤੇ ਨਿਸ਼ਾਨ ਲਾਉਣ ਸਬੰਧੀ ਨਵਾਂ ਨਿਯਮ ਲਾਗੂ ਕਰਨ ਦੀ ਗੱਲ ਆਖੀ ਹੈ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਦੀ ਜਿਮਨੀ ਚੋਣ ਦੌਰਾਨ ਵੋਟਰਾਂ ਵੱਲੋਂ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਇ ਵਿਚਕਾਰਲੀ ਉਂਗਲ ’ਤੇ ਸਿਆਹੀ ਲਾਈ ਜਾਵੇਗੀ। ਇਹ ਤਬਦੀਲੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਕਰਕੇ ਵੋਟਰਾਂ ਵਿੱਚ ਦੁਚਿੱਤੀ ਪੈਦਾ ਹੋਣ ਦੇ ਖਦਸ਼ੇ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ ਹੈ, ਜਿਸ ਵਿੱਚ ਹੱਥ ਦੀ ਪਹਿਲੀ ਉਂਗਲ ’ਤੇ ਪਹਿਲਾਂ ਹੀ ਸਿਆਹੀ ਦਾ ਨਿਸ਼ਾਨ ਲਾਇਆ ਗਿਆ ਸੀ।

ਡਾ. ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਇਸ ਉਲਝਣ ਨੂੰ ਦੂਰ ਕਰਨ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਭਾਰਤ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉੱਪ ਚੋਣ ਦੌਰਾਨ ਵੋਟ ਪਾਉਣ ਵਾਲੇ ਖੱਬੇ ਹੱਥ ਦੀ ਵਿਚਕਾਰਲੀ ਉਂਗਲ ’ਤੇ ਸਿਆਹੀ ਲਾਈ ਜਾਵੇਗੀ।

Also Read : ਪਟਵਾਰੀ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵੋਟਰਾਂ ਨੂੰ ਕਿਸੇ ਤਰ੍ਹਾਂ ਦਾ ਦਿੱਕਤ ਤੋਂ ਬਚਾਉਣ ਲਈ ਸਮੂਹ ਪੋÇਲੰਗ ਸਟਾਫ਼ ਨੂੰ ਇਨ੍ਹਾਂ ਨਵੀਟਾ ਹਦਾਇਤਾਂ ਦੀ ਪਾਲਣਾ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡਾ. ਅਗਰਵਾਲ ਨੇ ਕਿਹਾ ਕਿ ਅਸੀਂ ਹਰ ਕਿਸੇ ਲਈ ਵੋਟਿੰਗ ਤਜ਼ਰਬੇ ਨੂੰ ਸੁਖਾਵਾਂ ਬਣਾਉਣ ਲਈ ਵਚਨਬੱਧ ਹਾਂ।