ਜਲੰਧਰ ਦੇ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਦੀ ਇਲਾਜ ਦੌਰਾਨ ਹੋਈ ਮੌਤ

Sushil Kalia

 ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਹਾਲਤ ਵਿਗੜੀ ਸੀ

(ਸੱਚ ਕਹੂੰ ਨਿਊਜ਼) ਜਲੰਧਰ।  ਜਲੰਧਰ ਤੋਂ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਉਰਫ ਵਿੱਕੀ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਜਿਸ ਤੋਂ ਬਾਅਦ ਉਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਇਲਾਜ ਦੌਰਾਨ ਉਨਾਂ ਦੀ ਮੌਤ ਹੋ ਗਈ।  ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਜਦੋਂ ਉਸ ਦੀ ਹਾਲਤ ਵਿਗੜਨ ਲੱਗੀ ਤਾਂ ਰਿਸ਼ਤੇਦਾਰ ਉਸ ਨੂੰ ਤੁਰੰਤ ਸੈਕਰਡ ਹਾਰਟ ਹਸਪਤਾਲ ਲੈ ਗਏ।

ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਇਲਾਜ ਦੌਰਾਨ ਹੀ ਉਸ ਦੀ ਮੌਤ ਹੋ ਗਈ। ਐਸਐਚਓ ਜਤਿੰਦਰਾ ਨੇ ਮੌਕੇ ’ਤੇ ਪਹੁੰਚ ਕੇ ਦੱਸਿਆ ਕਿ ਕੌਂਸਲਰ ਸੁਸ਼ੀਲ ਕਾਲੀਆ ਦਾ ਦੇਹਾਂਤ ਹੋ ਗਿਆ ਹੈ।

ਸੁਸਾਈਡ ਨੋਟ ਵੀ ਮਿਲਿਆ ਹੈ

ਸੁਸ਼ੀਲ ਕਾਲੀਆ ਉਰਫ ਵਿੱਕੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਨੋਟ ਲਿਖਿਆ ਹੈ। ਇਹ ਸੁਸਾਈਡ ਨੋਟ ਰਿਸ਼ਤੇਦਾਰਾਂ ਵੱਲੋਂ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਇਸ ਸੁਸਾਈਡ ਨੋਟ ਵਿੱਚ ਕਾਲੀਆ ਨੇ ਸਾਬਕਾ ਵਿਧਾਇਕ ਕੇਡੀ ਭੰਡਾਰੀ, ਰਾਜਕੁਮਾਰ ਆਪਣੀ ਪਤਨੀ ਅੰਜੂ, ਆਕਾਸ਼ ਸ਼ਰਮਾ, ਜਤਿੰਦਰਾ ਚੋਪੜਾ, ਗਿੰਨੀ ਚੋਪੜਾ ਵਾਸੀ ਸ਼ਿਵ ਨਗਰ, ਰਾਜਨ ਸ਼ਾਰਜਾ, ਉਸ ਦੀ ਬੇਟੀ ਕ੍ਰਿਤਿਕਾ, ਅਸ਼ਵਨੀ, ਵਿਨੋਦ ਸਾਰੇ ਵਾਸੀ ਭਗਤ ਸਿੰਘ ਕਲੋਨੀ, ਰਾਕੇਸ਼ ਮਲਹੋਤਰਾ ਵਾਸੀ ਇੰਡਸਟਰੀਅਲ ਏਰੀਆ ਦਾ ਨਾਂ ਲਿਆ ਹੈ। ਅਤੇ ਜੈ ਮਹਿੰਦਰੂ ਦਾ ਨਾਂਅ ਲਿਖਿਆ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ