Jamia Violence 10 ਮੁਲਜਮ ਗ੍ਰਿਫ਼ਤਾਰ
ਪੁਲਿਸ ਦਾ ਦਾਅਵਾ ਕਿ ਸਾਰਿਆਂ ਦਾ ਹੈ ਅਪਰਾਧਿਕ ਰਿਕਾਰਡ
ਨਵੀਂ ਦਿੱਲੀ, ਏਜੰਸੀ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਪੂਰੇ ਦੇਸ਼ ‘ਚ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ‘ਚ ਸੋਮਵਾਰ ਨੂੰ ਹੋਏ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਮੰਗਲਵਾਰ ਨੂੰ ਪੁਲਿਸ ਨੇ ਹਿੰਸਾ ਫੈਲਾਉਣ ਦੇ ਦੋਸ਼ ‘ਚ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਸਾਰਿਆਂ ਦਾ ਅਪਰਾਧਿਕ ਰਿਕਾਰਡ ਹੈ। ਕਿਸੇ ਵੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਹਾਲਾਂਕਿ ਪੁਲਿਸ ਨੇ ਨਾਲ ਹੀ ਇਹ ਵੀ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਅਜੇ ਕਲੀਨ ਚਿਟ ਨਹੀਂ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਪੁਲਿਸ ਨੇ ਹਿੰਸਾ ਦੌਰਾਨ ਬੱਸਾਂ ਸਾੜਨ ਦੇ ਮਾਮਲੇ ‘ਚ ਮੁਲਜਮਾਂ ਤੋਂ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ। ਜਿਹਨਾਂ ਮੁਲਜਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਇਹਨਾ ਸਾਰਿਆਂ ਦੀ ਗ੍ਰਿਫਤਾਰੀ ਸੀਸੀਟੀਵੀ ਫੁਟੇਜ਼ ਦੇ ਆਧਾਰ ‘ਤੇ ਕੀਤੀ ਗਈ ਹੈ। Jamia Violence
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।