ਸਰਕਾਰ ਨੌਕਰੀ ਵੀ ਨਹੀਂ ਮਿਲੇਗੀ
ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਜੰਮੂ ਕਸ਼ਮੀਰ ਵਿੱਚ ਰਾਸ਼ਟਰ ਵਿਰੋਧੀ ਅਤੇ ਪੱਥਰਬਾਜ਼ਾਂ ਵਿWੱਧ ਸਖਤ ਕਦਮ ਚੁੱਕੇ ਹਨ। ਜੰਮੂ ਕਸ਼ਮੀਰ ਸਰਕਾਰ ਨੇ ਪੱਥਰਬਾਜ਼ਾਂ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੇ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ, ਜਿਸ ਦੇ ਤਹਿਤ ਅਜਿਹੇ ਲੋਕਾਂ ਨੂੰ ਨਾ ਤਾਂ ਸਰਕਾਰੀ ਨੌਕਰੀ ਮਿਲੇਗੀ ਅਤੇ ਨਾ ਹੀ ਉਨ੍ਹਾਂ ਦੇ ਪਾਸਪੋਰਟ ਮਿਲਣਗੇ। ਮੀਡੀਆ ਰਿਪੋਰਟਾਂ ਅਨੁਸਾਰ ਇਹ ਫੈਸਲਾ ਪੱਥਰਬਾਜ਼ਾਂ ਅਤੇ ਰਾਜ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਇਨ੍ਹਾਂ ਵਿੱਚ ਸ਼ਾਮਲ ਲੋਕਾਂ ਨੂੰ ਹੁਣ ਵਿਦੇਸ਼ ਜਾਣ ਦਾ ਮੌਕਾ ਨਹੀਂ ਮਿਲੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ














