ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਚੱਲ ਰਹੇ ਆਪ੍ਰੇਸ਼ਨ ਦੌਰਾਨ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਤੇ ਸੈਨਾ ਦਾ ਇੱਕ ਨਾਨ-ਕਮਿਸ਼ਨਡ ਅਫਸਰ (ਐਨਸੀਓ) ਜਖਮੀ ਹੋ ਗਿਆ। ਫੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲਾ ਮੰਗਲਵਾਰ ਨੂੰ ਸਰਹੱਦੀ ਕੁਪਵਾੜਾ ਦੇ ਟਰੂਮਖਾਨ ਜੰਗਲਾਂ ’ਚ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਦੀਆਂ ਟੀਮਾਂ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾ ਰਹੀਆਂ ਸਨ। ਫੌਜ ਨੇ ਕਿਹਾ ਕਿ ਸ਼ੱਕੀ ਗਤੀਵਿਧੀ ਦੇਖੀ ਗਈ, ਜਿਸ ਤੋਂ ਬਾਅਦ ਚੌਕਸ ਜਵਾਨਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਗੋਲੀਬਾਰੀ ’ਚ ਇੱਕ ਅੱਤਵਾਦੀ ਮਾਰਿਆ ਗਿਆ ਜਦਕਿ ਇੱਕ ਐਨਸੀਓ ਜਖਮੀ ਹੋ ਗਿਆ। Jammu News
ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਟਵਿੱਟਰ ’ਤੇ ਇੱਕ ਪੋਸਟ ’ਚ ਕਿਹਾ ਕਿ ਕੁਪਵਾੜਾ ਦੇ ਹਵਾਸਨਾਮਲ ਖੇਤਰ ਕੋਵਹੂਟ ’ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾਵਾਂ ਦੇ ਆਧਾਰ ’ਤੇ ਫੌਜ ਤੇ ਜੰਮੂ-ਕਸ਼ਮੀਰ ਪੁਲਿਸ ਨੇ 23 ਜੁਲਾਈ ਤੋਂ ਜੁਲਾਈ ਤੱਕ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਸੀ। 24 ਜੁਲਾਈ ਨੂੰ ਚੌਕਸ ਜਵਾਨਾਂ ਨੇ ਸ਼ੱਕੀ ਗਤੀਵਿਧੀ ਵੇਖੀ ਤੇ ਚੁਣੌਤੀ ਦਿੱਤੀ, ਜਿਸ ਦੇ ਜਵਾਬ ’ਚ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਗੋਲੀਬਾਰੀ ’ਚ ਇੱਕ ਅੱਤਵਾਦੀ ਮਾਰਿਆ ਗਿਆ ਤੇ ਇਕ ਐਨਸੀਓ ਜਖਮੀ ਹੋ ਗਿਆ ਜਦਕਿ ਕਾਰਵਾਈ ਜਾਰੀ ਹੈ। Jammu News
Read This : ਅੱਜ ਇਨ੍ਹਾਂ ਜ਼ਿਲ੍ਹਿਆਂ ’ਚ ਹੈ ਮੀਂਹ ਦਾ ਅਲਰਟ, ਗਰਮੀ ਤੇੇ ਹੁੰਮਸ ਤੋਂ ਪਰੇਸ਼ਾਨ ਲੋਕ
ਜੰਮੂ-ਕਸ਼ਮੀਰ ਪੁਲਿਸ ਨੇ ਮੰਗਲਵਾਰ ਸ਼ਾਮ ਨੂੰ ਕਿਹਾ ਕਿ ਸੁਰੱਖਿਆ ਬਲਾਂ ਨੇ ਤ੍ਰਿਮੁਖਾ ਟਾਪ, ਲੋਲਾਬ, ਕੁਪਵਾੜਾ ਨੇੜੇ ਅੱਤਵਾਦੀਆਂ ਦੀ ਮੌਜੂਦਗੀ ਦੀ ਪਛਾਣ ਕੀਤੀ ਹੈ ਤੇ ਆਪ੍ਰੇਸ਼ਨ ਜਾਰੀ ਹੈ। ਕੁਪਵਾੜਾ ’ਚ ਗੋਲੀਬਾਰੀ ਅਜਿਹੇ ਸਮੇਂ ’ਚ ਹੋਈ ਹੈ ਜਦੋਂ ਜੰਮੂ ਖੇਤਰ ’ਚ ਅੱਤਵਾਦੀ ਹਮਲੇ ਵਧ ਗਏ ਹਨ। ਮੰਗਲਵਾਰ ਨੂੰ ਜੰਮੂ ਦੇ ਪੁੰਛ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਅੱਤਵਾਦੀਆਂ ਨਾਲ ਮੁਕਾਬਲੇ ’ਚ ਇੱਕ ਜਵਾਨ ਸ਼ਹੀਦ ਹੋ ਗਿਆ। ਜ਼ਿਕਰਯੋਗ ਹੈ ਕਿ 20 ਜੂਨ ਤੋਂ, ਜਿਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ, ਜੰਮੂ ਖੇਤਰ ’ਚ ਵੱਖ-ਵੱਖ ਹਮਲਿਆਂ ’ਚ 11 ਸੁਰੱਖਿਆ ਮੁਲਾਜ਼ਮ ਤੇ 9 ਸ਼ਰਧਾਲੂ ਮਾਰੇ ਗਏ ਹਨ। Jammu News