ਜੰਮੂ-ਕਸ਼ਮੀਰ : ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

Jammu, Kashmir, Terrorist, Competition

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਮੰਗਲਵਾਰ ਸਵੇਰੇ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆੇ। ਮਾਰੇ ਗਏ ਅੱਤਵਾਦੀ ਕੋਲੋਂ ਵੱਡੀ ਮਾਤਰਾ ‘ਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਹੋਏ ਹਨ।

ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਮੁਤਾਬਕ ਅਵੰਤੀਪੋਰਾ ਕਸਬੇ ਦੇ ਬਾਹਰੀ ਇਲਾਕੇ ‘ਚ ਇਹ ਮੁਕਾਬਲਾ ਹੋਇਆ। ਦੋਵਾਂ ਪੱਖਾਂ ਦਰਮਿਆਨ ਭਾਰੀ ਗੋਲੀਬਾਰੀ ਤੋਂ ਬਾਅਦ ਇਕ ਅੱਤਵਾਦੀ ਮਾਰਿਆ ਗਿਆ।

ਇਲਾਕੇ ‘ਚ ਤਲਾਸ਼ੀ ਮੁਹਿੰਮ ਚੱਲਾ ਰਹੀ ਹੈ।। ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਐਤਵਾਰ ਨੂੰ ਕਿਹਾ ਸੀ ਕਿ ਰਾਜ ‘ਚ 200 ਤੋਂ 300 ਅੱਤਵਾਦੀ ਸਰਗਰਮ ਹਨ। ਡੀ.ਜੀ.ਪੀ. ਨੇ ਕਿਹਾ ਸੀ ਕਿ ਪਾਕਿਸਤਾਨ ਨੇ ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਵਧ ਤੋਂ ਵਧ ਗਿਣਤੀ ‘ਚ ਅੱਤਵਾਦੀਆਂ ਨੂੰ ਕਸ਼ਮੀਰ ਘਾਟੀ ‘ਚ ਦਾਖਲ ਕਰਵਾਉਣ ਲਈ ਸਰਹੱਦ ਪਾਰ ਤੋਂ ਗੋਲੀਬਾਰੀ ਤੇਜ਼ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ ਕਈ ਘੁਸਪੈਠੀਆਂ ਦਾ ਸਫਾਇਆ ਕਰ ਕੇ ਉਨ੍ਹਾਂ ਦੀ ਕਈ ਕੋਸ਼ਿਸ਼ਾਂ ਅਸਫ਼ਲ ਕਰ ਦਿੱਤੀਆਂ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here