ਸਾਡੇ ਨਾਲ ਸ਼ਾਮਲ

Follow us

12.1 C
Chandigarh
Saturday, February 7, 2026
More
    Home Breaking News ਹੱਡ ਚੀਰਵੀਂ ਠੰ...

    ਹੱਡ ਚੀਰਵੀਂ ਠੰਢ ਕਾਰਨ ਜਰਖੜ ਖੇਡਾਂ ਦੋ ਹਫਤਿਆਂ ਲਈ ਮੁਲਤਵੀਂ

    Jarkhar Games Postponed
    ਲੁਧਿਆਣਾ : ਮੀਟਿੰਗ ਦੌਰਾਨ ਵਿਚਾਰਾਂ ਕਰਦੇ ਟਰੱਸਟ ਮੈਂਬਰ ਅਤੇ ਅਹੁਦੇਦਾਰ।

    (ਰਘਬੀਰ ਸਿੰਘ) ਲੁਧਿਆਣਾ। 19 ਤੋਂ 21 ਜਨਵਰੀ ਤੱਕ ਹੋਣ ਵਾਲੀਆਂ ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 2 ਹਫਤੇ ਲਈ ਮੁਲਤਵੀਂ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਖੇਡਾਂ ਫਰਵਰੀ ਦੇ ਪਹਿਲੇ ਜਾਂ ਦੂਜੇ ਹਫਤੇ ਹੋਣਗੀਆਂ। ਇਸ ਸਬੰਧੀ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ । (Jarkhar Games Postponed)

    ਜਰਖੜ ਖੇਡਾਂ ਸਬੰਧੀ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਸਟ ਜਰਖੜ ਦੀ ਜ਼ਰੂਰੀ ਮੀਟਿੰਗ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸਬੰਧੀ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਅਤੇ ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਨੇ ਦੱਸਿਆ ਕਿ ਠੰਢ ਵਧਣ, ਸਕੂਲਾਂ ਵਿੱਚ ਬੱਚਿਆਂ ਦੀਆਂ 21 ਜਨਵਰੀ 2024 ਤੱਕ ਛੁੱਟੀਆਂ ਵਧਣ ਅਤੇ ਬੱਚਿਆਂ ਦੇ ਹੋ ਰਹੇ ਸਲਾਨਾ ਇਮਤਿਹਾਨਾਂ ਕਾਰਨ ਜਰਖੜ ਖੇਡਾਂ ਨੂੰ ਅੱਗੇ ਪਾਉਣਾ ਪਿਆ। (Jarkhar Games Postponed)

    ਖੇਡਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ

    ਉਹਨਾਂ ਆਖਿਆ ਕੋਕਾ ਕੋਲਾ, ਏਵਨ ਸਾਈਕਲ ਅਤੇ ਹੋਰ ਕੰਪਨੀਆਂ ਵੱਲੋਂ ਜਰਖੜ ਖੇਡਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਨਾਇਬ ਸਿੰਘ ਗਰੇਵਾਲ ਜੋਧਾ ਓਪਨ ਕਬੱਡੀ ਕੱਪ, ਹਾਕੀ ਸੀਨੀਅਰ (ਮੁੰਡੇ ਕੁੜੀਆਂ) ਹਾਕੀ ਸਬ ਜੂਨੀਅਰ ਮੁੰਡੇ, ਵਾਲੀਬਾਲ, ਗੱਦੇ ਵਾਲੀਆਂ ਕੁਸ਼ਤੀਆਂ, ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਫੁੱਟਬਾਲ, ਕਬੱਡੀ ਤੋ ਇਲਾਵਾ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਰੱਸਾਕਸ਼ੀ, ਕਬੱਡੀ ਨੈਸ਼ਨਲ ਸਟਾਈਲ, ਵਾਲੀਬਾਲ ਆਦਿ ਦੇ ਮੁਕਾਬਲੇ ਹੋਣਗੇ ਜੋ ਕਿ ਫਰਵਰੀ ਮਹੀਨੇ ਤਰੀਕਾਂ ਨਿਰਧਾਰਤ ਹੋਣ ਤੋਂ ਬਾਅਦ ਸਾਰੇ ਮੁਕਾਬਲਿਆਂ ਦੇ ਰੂਪ ਰੇਖਾ ਉਲੀਕੀ ਜਾਵੇਗੀ।

    ਇਹ ਵੀ ਪੜ੍ਹੋ: ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਕੈਂਪ ਦਾ ਲਿਆ ਜਾਇਜ਼ਾ

    ਇਸ ਮੌਕੇ ਇੰਸਪੈਕਟਰ ਬਲਬੀਰ ਸਿੰਘ ਹੀਰ, ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ ਪਹਿਲਵਾਨ ਹਰਮੇਲ ਸਿੰਘ ਕਾਲਾ, ਸ਼ਿੰਗਾਰਾ ਸਿੰਘ ਜਰਖੜ, ਪਰਮਜੀਤ ਸਿੰਘ ਨੀਟੂ, ਦੁਪਿੰਦਰ ਸਿੰਘ ਡਿੰਪੀ, ਸਾਹਿਬਜੀਤ ਸਿੰਘ ਜਰਖੜ, ਗੁਰਸਤਿੰਦਰ ਸਿੰਘ ਪਰਗਟ, ਪਰਮਜੀਤ ਸਿੰਘ ਪੰਮਾ ਗਰੇਵਾਲ, ਗੁਰਤੇਜ ਸਿੰਘ ਬਾਕਸਿੰਗ ਕੋਚ, ਜਸਮੇਲ ਸਿੰਘ ਨੋਕਵਾਲ, ਤੇਜਿੰਦਰ ਸਿੰਘ ਜਰਖੜ, ਸੰਦੀਪ ਸਿੰਘ ਜਰਖੜ ਆਦਿ ਹਾਜ਼ਰ ਸਨ।

    LEAVE A REPLY

    Please enter your comment!
    Please enter your name here