ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਹੇ ਹੋਟਲ ਕਾਰੋਬਾਰੀ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਜਿੰਨ੍ਹਾਂ ਨੂੰ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਨੇ ਪਾਰਟੀ ’ਚ ਸ਼ਾਮਲ ਕਰਵਾਇਆ। ਸੰਸਦੀ ਹਲਕਾ ਲੁਧਿਆਣਾ ਤੋਂ ਟਿਕਟ ਨਾ ਮਿਲਣ ਕਾਰਨ ਨਰਾਜ਼ ਚੱਲ ਰਹੇ ਜੱਸੀ ਖੰਗੂੜਾ ਨੇ ਅਸ਼ੋਕ ਪਰਾਸਰ ਪੱਪੀ ਨੂੰ ਟਿਕਟ ਮਿਲਣ ਤੋਂ 9 ਦਿਨਾਂ ਬਾਅਦ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦੇ ਦਿੱਤਾ ਸੀ। (Jassi Khangura)
ਇਹ ਵੀ ਪੜ੍ਹੋ : Weather Update: ਸਾਵਧਾਨ! ਪੰਜਾਬ ’ਚ ਸਕੂਲਾਂ ਲਈ ਐਡਵਾਈਜ਼ਰੀ ਜਾਰੀ
ਇਸ ਤੋਂ ਪਹਿਲਾਂ ਜੱਸੀ ਖੰਗੂੜਾ ਕਾਂਗਰਸ ਪਾਰਟੀ ਦੀ ਟਿਕਟ ’ਤੇ 2007 ’ਚ ਚੋਣ ਜਿੱਤ ਕੇ 2012 ਤੱਕ ਪੁਰਾਣੇ ਕਿਲਾ ਰਾਏਪੁਰ ਹਲਕੇ ਦੇ ਵਿਧਾਇਕ ਰਹੇ ਤੇ 2012 ’ਚ ਹਲਕਾ ਮੁੱਲਾਂਪੁਰ ਦਾਖਾ ਤੋਂ ਹਾਰ ਗਏ ਸਨ। ਇਸ ਤੋਂ ਬਾਅਦ ਜੱਸੀ ਖੰਗੂੜਾ ਲੰਘੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ। ਜਿੰਨ੍ਹਾਂ ਨੇ ਬੀਤੇ ਮਹੀਨੇ 24 ਅਪਰੈਲ ਨੂੰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਵੀ ਅਸਤੀਫ਼ਾ ਦਿੱਤਾ ਸੀ ਅਤੇ ਉਹ ਅੱਜ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਹਨ। (Jassi Khangura)