ਲੈਬ ਐਸੋਸੀਏਸ਼ਨ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਜਸਵੰਤ ਸਿੰਘ
Amloh News: (ਅਨਿਲ ਲੁਟਾਵਾ) ਅਮਲੋਹ। ਅੱਜ ਜੈ ਮਿਲਾਪ ਲੈਬ ਐਸੋਸੀਏਸ਼ਨ ਬਲਾਕ ਅਮਲੋਹ ਦੀ ਮੀਟਿੰਗ ਹੋਈ। ਜਿਸ ਵਿੱਚ ਅਹਿਮ ਵਿਚਾਰਾਂ ਕੀਤੀਆਂ ਗਈਆਂ ਤੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਤੇ ਉਨ੍ਹਾਂ ਦਾ ਸਥਾਈ ਹੱਲ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ 7 ਵੇਂ ਸਾਲ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਮਤਾ ਪਾਇਆ ਗਿਆ। ਜਿਸ ‘ਚ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਜਸਵੰਤ ਸਿੰਘ ਅਲਾਦਾਦਪੁਰ ਨੂੰ ਫਿਰ ਤੋਂ ਲਗਾਤਾਰ ਸੱਤਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਦੇ ਆਹੁਦੇ ਲਈ ਚੁਣਿਆ ਗਿਆ।
ਇਹ ਵੀ ਪੜ੍ਹੋ: Jasprit Bumrah: ਓਵਲ ਟੈਸਟ ਤੋਂ ਬੁਮਰਾਹ ਨੂੰ ਆਰਾਮ, ਆਕਾਸ਼ਦੀਪ ਦੀ ਵਾਪਸੀ
ਇਸ ਦੇ ਨਾਲ ਹੀ ਜਨਰਲ ਸੈਕਟਰੀ ਮਨਦੀਪ ਸਿੰਘ ਵੈਦਵਾਨ ,ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ,ਕੈਸ਼ੀਅਰ ਯੋਗੇਸ਼ ਜਨੇਜਾ, ਚੇਅਰਮੈਨ ਹਰਪ੍ਰੀਤ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਸੱਤਵੀਂ ਵਾਰ ਪ੍ਰਧਾਨ ਬਣੇ ਜਸਵੰਤ ਸਿੰਘ ਅਲਾਦਾਦਪੁਰ ਨੇ ਸਮੂਹ ਮੈਂਬਰਾਂ ਦਾ ਉਨ੍ਹਾਂ ’ਤੇ ਲਗਾਤਾਰ ਵਿਸ਼ਵਾਸ ਕਰਨ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਕਿਸੇ ਵੀ ਮੈਂਬਰ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਣਗੇ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਰਾਜਵਿੰਦਰ ਸਿੰਘ ਚੌਹਾਨ, ਡਾਕਟਰ ਰੁਪਿੰਦਰ ਕਪਲਿਸ, ਡਾਕਟਰ ਬਲਵਿੰਦਰ ਸਿੰਘ , ਸੁਖਵਿੰਦਰ ਸਿੰਘ ,ਦਲਜਿੰਦਰ ਸਿੰਘ ,ਬੇਅੰਤ ਸਿੰਘ ,ਚਰਨਜੀਤ ਸਿੰਘ ,ਸੁਰਿੰਦਰ ਸਿੰਘ, ਆਦਿ ਹਾਜ਼ਰ ਸਨ।