ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦਿਹਾਂਤ

Avtar Singh Makar

ਗੁੜਗਾਉਂ ਦੇ ਫੋਰਟਿਸ ਹਸਪਤਾਲ ‘ਚ ਹੋਇਆ ਦਿਹਾਂਤ

ਚੰਡੀਗੜ੍ਹ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਉਹ 78 ਸਾਲਾਂ ਦੇ ਸਨ ਜਾਣਕਾਰੀ ਮੁਤਾਬਕ ਉਹ ਪਿਛਲੇ ਇੱਕ ਹਫਤੇ ਤੋਂ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਸਨ ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ ਜ਼ਿਕਰਯੋਗ ਹੈ ਕਿ ਸਾਲ 2004 ‘ਚ ਉਹ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਤੇ ਅਗਲੇ ਸਾਲ ਹੀ ਪ੍ਰਧਾਨ ਚੁਣੇ ਗਏ ਸਨ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ ਇਸ ਤੋਂ ਇਲਾਵਾ ਉਹ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਰਹੇ ਉਨ੍ਹਾਂ ਦਾ ਅੰਤਿਮ ਸਸਕਾਰ 21 ਦਸੰਬਰ ਨੂੰ ਬਾਅਦ ਦੁਪਹਿਰ 2 ਵਜੇ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਜਾਵੇਗਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Avtar Singh Makar

LEAVE A REPLY

Please enter your comment!
Please enter your name here