ਏਜੰਸੀ
ਨਵੀਂ ਦਿੱਲੀ, 19 ਦਸੰਬਰ।
ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਗੁਜਰਾਤ ਚੋਣਾਂ ਦੇ ਨਤੀਜਿਆਂ ਨੂੰ ਭਾਜਪਾ ਲਹੀ ਝਟਕਾ ਦੱਸੇ ਜਾਣ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਅੱਜ ਹਿਕਾ ਕਿ ਗੁਜਰਾਤ ਦੀ ਜਨਤਾ ਨੇ ਉਨ੍ਹਾਂ ਲੋਕਾਂ ਨੂੰ ਝਟਕਾ ਦਿੱਤਾ ਹੈ, ਜੋ ਵਿਕਾਸ ਨੂੰ ਪਾਗਲ ਕਹਿ ਰਹੇ ਸਨ।
ਸ੍ਰੀ ਜਾਵਡੇਕਰ ਨੇ ਇੱਥੇ ਪਾਰਟੀ ਸਕੱਤਰੇਤ ਵਿੱਚ ਇੱਕ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਭਾਜਪਾ ਨੇ ਗੁਜਰਾਤ ਵਿੱਚ ਲਗਾਤਰ ਛੇਵੀਂ ਵਾਰ ਜਿੱਤ ਹਾਸਲ ਕੀਤੀ ਹੈ ਅਤੇ ਰਾਜ ਵਿੱਚ ਉਸ ਦੀਆਂ ਵੋਟਾਂ ਵਿੱਚ ਵਾਧਾ ਹੋਇਆ ਹੈ, ਜਦੋਂਕਿ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਨੂੰ ਦੋ ਤਿਹਾਹੀ ਬਹੁਮਤ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਕਹਿ ਰਹੇ ਹਨ ਕਿ ਗੁਜਰਾਤ ਦੇ ਨਤੀਜੇ ਭਾਜਪਾ ਲਈ ਝਟਕਾ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।