ਪਾਕਿ ਦੀ ਗੋਲੀਬਾਰੀ ‘ਚ ਜਵਾਨ ਸ਼ਹੀਦ

ਪਾਕਿ ਦੀ ਗੋਲੀਬਾਰੀ ‘ਚ ਜਵਾਨ ਸ਼ਹੀਦ

ਜੰਮੂ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿਚ ਸਵੇਰੇ ਤੜਕੇ ਕੀਤੀ ਗਈ ਗੋਲੀਬਾਰੀ ਵਿਚ ਇਕ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ। ਰੱਖਿਆ ਮੰਤਰਾਲੇ ਦੇ ਇਕ ਬੁਲਾਰੇ ਨੇ ਇਥੇ ਦੱਸਿਆ ਕਿ ਪਾਕਿਸਤਾਨੀ ਸੈਨਾ ਨੇ ਸ਼ਨਿੱਚਰਵਾਰ ਤੜਕੇ ਰਾਜੌਰੀ ਸੈਕਟਰ ਨੇੜੇ ਕੰਟਰੋਲ ਰੇਖਾ ‘ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ। ਇਸ ਦੌਰਾਨ ਕਾਂਸਟੇਬਲ ਰੋਹਿਨ ਕੁਮਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਦੀ ਬਾਅਦ ਵਿੱਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਿਪਾਹੀ ਰੋਹਿਨ ਕੁਮਾਰ ਇਕ ਬਹਾਦਰ ਅਤੇ ਬਹੁਤ ਸਮਰਪਿਤ ਸਿਪਾਹੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ