ਸਾਡੇ ਨਾਲ ਸ਼ਾਮਲ

Follow us

18.5 C
Chandigarh
Sunday, February 15, 2026
More
    Home Breaking News ਪੁਲਵਾਮਾ &#821...

    ਪੁਲਵਾਮਾ ‘ਚ ਮੇਜਰ ਸਮੇਤ 4 ਜਵਾਨ ਸ਼ਹੀਦ

    Jawan, Shaheed, Major, Pulwama

    ਜੰਮੂ-ਕਸ਼ਮੀਰ। ਦੱਖਣੀ ਕਸ਼ਮੀਰ ‘ਚ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਿਨਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸੋਮਵਾਰ ਨੂੰ ਤੜਕਸਾਰ ਤੋਂ ਸ਼ੁਰੂ ਹੋਏ ਮੁਕਾਬਲੇ ‘ਚ ਇਕ ਮੇਜਰ ਸਮੇਤ ਫੌਜ ਦੇ 4 ਜਵਾਨ ਸ਼ਹੀਦ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ, ਇੱਥੇ ਦੋ-ਤਿੰਨ ਅੱਤਵਾਦੀ ਲੁਕੇ ਹੋਣ ਦਾ ਖਦਸ਼ਾ ਹੈ ਅਤੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਜਮ ਕੇ ਗੋਲੀਬਾਰੀ ਹੋਈ ਹੈ। ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 14 ਫਰਵਰੀ ਯਾਨੀ ਵੀਰਵਾਰ ਨੂੰ ਪੁਲਵਾਮਾ ਜ਼ਿਲ੍ਹੇ ‘ਚ ਸੀ. ਆਰ. ਪੀ. ਐੱਫ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲਾ ਮਗਰੋਂ ਸਰਕਾਰ ਅਤੇ ਫੌਜ ਪੂਰੀ ਤਰ੍ਹਾਂ ਅਲਰਟ ਹੈ ਅਤੇ ਕਾਰਵਾਈ ਲਈ ਕਦਮ ਉਠਾਏ ਜਾ ਰਹੇ ਹਨ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here