ਰਿਸ਼ਵਤਖੋਰੀ ਦੇ ਮਾਮਲੇ ’ਚ ਪਾਵਰਕੌਮ ਦਾ ਜੇਈ ਗ੍ਰਿਫ਼ਤਾਰ

(ਗੁਰਪ੍ਰੀਤ ਸਿੰਘ) ਸੰਗਰੂਰ। ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਿਵੀਜ਼ਨ ਧੂਰੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ। (Bribery Case)

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਧਾਰਾ 144, ਜਾਣੋ ਕਾਰਨ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here