ਪ੍ਰਦੂਸ਼ਣ ਦੀ ਸੰਭਾਵਨਾ ਕਾਰਨ ਦਿੱਲੀ ਸੀਐੱਮ ਕੇਜਰੀਵਾਲ ਦਾ ਵੱਡਾ ਬਿਆਨ
- ਨਵੇਂ ਮੋਟਰ ਨਿਯਮਾਂ ਤਹਿਤ ਜ਼ੁਰਮਾਨਾ ਰਾਸ਼ੀ ਨੂੰ ਘੱਟ ਕਰ ਸਕਦੀ ਹੈ ਸਰਕਾਰ
ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਨੇ ਰਾਜਧਾਨੀ ‘ਚ ਪ੍ਰਦੂਸ਼ਣ ਵਧਣ ਦੀ ਸੰਭਾਵਨਾ ਨੂੰ ਧਿਆਨ ‘ਚ ਰੱਖਦਿਆਂ ਚਾਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਜਿਸਤ-ਟਾਂਕ ਯੋਜਨਾ ਫਿਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਇਸ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਨਵੰਬਰ ਦੇ ਮਹੀਨੇ ‘ਚ ਦਿੱਲੀ ਦੇ ਆਸ-ਪਾਸ ਦੇ ਸੂਬਿਆਂ ‘ਚ ਆਮ ਤੌਰ ‘ਤੇ ਪਰਾਲੀ ਸਾੜੀ ਜਾਂਦੀ ਹੈ, ਜਿਸ ਦੀ ਵਜ੍ਹਾ ਕਾਰਨ ਰਾਜਧਾਨੀ ‘ਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧ ਜਾਂਦਾ ਹੈ ਪ੍ਰਦੂਸ਼ਣ ਵਧਣ ਦੀ ਸੰਭਾਵਨਾ ਨੂੰ ਧਿਆਨ ‘ਚ ਰੱਖਦਿਆਂ ਚਾਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਜਿਸਤ-ਟਾਂਕ ਯੋਜਨਾ ਫਿਰ ਤੋਂ ਲਾਗੂ ਕੀਤੀ ਜਾਵੇਗੀ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਮੋਟਰ ਨਿਯਮ ਲਾਗੂ ਹੋਣ ਨਾਲ ਜੇਕਰ ਕਿਸੇ ਤਜਵੀਜ਼ ਕਾਰਨ ਲੋਕਾਂ ਨੂੰ ਜ਼ਿਆਦਾ ਮੁਸ਼ਕਲ ਆਵੇਗੀ ਤਾਂ ਸਰਕਾਰ ਨੂੰ ਇਹ ਅਧਿਕਾਰ ਹੈ ਕਿ ਉਹ ਜ਼ੁਰਮਾਨੇ ਦੀ ਰਾਸ਼ੀ ਨੂੰ ਘੱਟ ਕਰ ਸਕਦੀ ਹੈ ਲੋੜ ਪੈਣ ‘ਤੇ ਸਰਕਾਰ ਇਸ ਸਬੰਧੀ ਨਿਸ਼ਚਿਤ ਤੌਰ ‘ਤੇ ਕਦਮ ਚੁੱਕੇਗੀ।
ਦਿੱਲੀ ‘ਚ ਜਿਸਤ-ਟਾਂਕ ਗੈਰ ਜ਼ਰੂਰੀ : ਗਡਕਰੀ | Jist-Tank Yojana
ਕੇਂਦਰੀ ਟਰਾਂਸਪੋਰਟ ਮੰਤਰੀ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦਿੱਲੀ ‘ਚ ਜਿਸਤ-ਟਾਂਕ ਯੋਜਨਾ ਨੂੰ ਗੈਰ ਜ਼ਰੂਰੀ ਕਰਾਰ ਦਿੱਤਾ ਹੈ ਮੁੱਖ ਮੰਤਰੀ ਦੇ ਇਸ ਫੈਸਲੇ ‘ਤੇ ਗਡਕਰੀ ਨੇ ਮੀਡੀਆ ਨਾਲ ਗੱਲਬਾਤ ‘ਚ ਕਿਹਾ ਕਿ ਜਿਸਤ-ਟਾਂਕ ਦੀ ਹੁਣ ਦਿੱਲੀ ‘ਚ ਜ਼ਰੂਰਤ ਨਹੀਂ ਹੈ ਤੇ ਇਹ ਗੈਰ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਦਿੱਲੀ ‘ਚ ਕੇਂਦਰ ਸਰਕਾਰ ਦੇ ਰਿੰਗ ਰੋਡ ਬਣਾਉਣ ਤੋਂ ਬਾਅਦ ਰਾਜਧਾਨੀ ਦੇ ਪ੍ਰਦੂਸ਼ਣ ‘ਚ ਬਹੁਤ ਕਮੀ ਆਈ ਹੈ। (Jist-Tank Yojana)