ਪ੍ਰਦੀਪ ਸਿੰਘ ਕਤਲ ਮਾਮਲੇ ’ਚ ਗ੍ਰਿਫਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ’ਚ ਕੀਤਾ ਪੇਸ਼

(ਅਜੈ ਮਨਚੰਦਾ) ਕੋਟਕਪੂਰਾ । ਕੋਟਕਪੂਰਾ ਵਿਖੇ ਹੋਏ ਡੇਰਾ ਸ਼ਰਧਾਲੂ ਪ੍ਰਦੀਪ ਕੁਮਾਰ ਇੰਸਾਂ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਅਜੇਪਾਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸ਼ੂਟਰ ਜਤਿੰਦਰ ਜੀਤੂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਸਰਵਜੀਤ ਸਿੰਘ ਨੇ ਦੱਸਿਆ ਪ੍ਰੇਮੀ ਪ੍ਰਦੀਪ ਸਿੰਘ ਹੱਤਿਆਂ ਮਾਮਲੇ ‘ਚ ਫਰੀਦਕੋਟ ਪੁਲਿਸ ਵੱਲੋਂ ਬਾਕੀ ਪੰਜ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅੱਜ ਛੇਵੇਂ ਸ਼ੂਟਰ ਜਤਿੰਦਰ ਕੁਮਾਰ ਜੀਤੂ ਨੂੰ ਵੀ ਪ੍ਰੋਡਕਸ਼ਨ ਵਰੰਟ ਤੇ ਲੈ ਕੇ ਅੱਜ ਫਰੀਦਕੋਟ ਲਿਆਂਦਾ ਗਿਆ ਸੀ, ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ। ਜਿਕਰਯੋਗ ਹੈ ਕੇ ਜਿਸ ਵੇਲੇ ਪ੍ਰੇਮੀ ਪ੍ਰਦੀਪ ਕੁਮਾਰ ਦੀ ਹਤਿਆਂ ਕੀਤੀ ਗਈ ਸੀ ਉਸ ਵੇਲੇ ਹੋਈ ਗੋਲੀਬਾਰੀ ਦੌਰਾਨ ਆਪਣੇ ਹੀ ਕਿਸੇ ਸਾਥੀ ਵੱਲੋਂ ਚਲਾਈ ਗੋਲੀ ਉਸਦੇ ਪੈਰ ’ਚ ਲੱਗੀ ਸੀ ਜਿਸ ਦੇ ਚੱਲਦੇ ਉਹ ਜਖਮੀ ਹੋ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here