ਪੰਜਾਬ ਵਿੱਚ ਨੌਕਰੀਆਂ ਲੱਗਣ ਵਾਲੀ ਐ ਝੜੀ, ਸਿਹਤ ਮੰਤਰੀ ਦਾ ਬਿਆਨ

Job in Punjab

ਸਿਹਤ ਵਿਭਾਗ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਆਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ | Job in Punjab

ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ’ਚ ਪੰਜਾਬ ਨੂੰ ਇਕ ਮਿਸਾਲੀ ਮਾਡਲ ਵਜੋਂ ਉਭਾਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਆਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਾ. ਬਲਬੀਰ ਸਿੰਘ, ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐੱਫ.ਡਬਲਿਊ.) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈ.ਐੱਸ.ਆਈ. ਡਾ. ਸੀਮਾ ਵੀ ਹਾਜ਼ਰ ਸਨ। (Job in Punjab)

ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿਚ ਅਸਫ਼ਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿਚ ਵੱਡੇ ਪੱਧਰ ’ਤੇ ਬੇਚੈਨੀ ਪੈਦਾ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਭਲਾਈ ਸਕੀਮਾਂ ਸਬੰਧੀ ਜਾਰੀ ਕੀਤੇ ਆਦੇਸ਼, ਲੋਕਾਂ ਨੂੰ ਹੋਵੇਗਾ ਫਾਇਦਾ

ਉਨ੍ਹਾਂ ਮੁਲਾਜ਼ਮਾਂ ਨੂੰ ਈਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ’ਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ ਲੋਕਾਂ ਦੀ ਸਿਹਤ ਨੂੰ ਦਾਅ ’ਤੇ ਲਾ ਕੇ ਅਜਿਹੇ ਹੱਥਕੰਡੇ ਵਰਤ ਕੇ ਸਰਕਾਰ ’ਤੇ ਦਬਾਅ ਬਣਾਉਣਾ ਵਾਜਿਬ ਨਹੀਂ ਹੈ।