ਜੋਧਪੁਰ: ਦੋ ਭਾਈਚਾਰਿਆਂ ਵਿੱਚ ਹਿੰਸਕ ਝੜਪ, ਇੰਟਰਨੈਟ ਸੇਵਾਵਾਂ ਮੁਅੱਤਲ
ਜੋਧਪੁਰ। ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਵਿੱਚ ਰਾਤ 11.30 ਵਜੇ ਦੋ ਭਾਈਚਾਰਿਆਂ ਦਰਮਿਆਨ ਹਿੰਸਕ ਝੜਪਾਂ ਹੋ ਗਈਆਂ । ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਵੀ ਹੋਇਆ। ਦੱਸਿਆ ਜਾ ਰਿਹਾ ਹੈ ਕਿ ਹਿੰਸਕ ਝੜਪ ‘ਚ ਕਈ ਲੋਕ ਜ਼ਖਮੀ ਹੋਏ ਹਨ। ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀ ਪੁਲਸ ਨੇ ਦਖਲ ਦੇ ਕੇ ਭੀੜ ਨੂੰ ਖਿੰਡਾਇਆ। ਇਸ ਦੌਰਾਨ ਜਦੋਂ ਪੁਲਸ ਨੇ ਲਾਠੀਚਾਰਜ ਕੀਤਾ ਤਾਂ ਇਕ ਭਾਈਚਾਰੇ ਦੇ ਲੋਕਾਂ ਨੇ ਪੁਲਸ ‘ਤੇ ਵੀ ਪਥਰਾਅ ਸ਼ੁਰੂ ਕਰ ਦਿੱਤਾ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੇਰ ਰਾਤ ਤੋਂ ਇਲਾਕੇ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਘਟਨਾ ਤੋਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਹਰ ਕੀਮਤ ‘ਤੇ ਅਮਨ-ਕਾਨੂੰਨ ਬਣਾਈ ਰੱਖਣ ਦੀ ਹਦਾਇਤ ਵੀ ਕੀਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ