Strike: ਸਹਾਇਕ ਪ੍ਰੋਫੈਸਰਾਂ ਦੇ ਧਰਨੇ ’ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ

Strike
ਪਟਿਆਲਾ: ਧਰਨੇ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ।

ਪ੍ਰੋਫੈਸਰਾਂ ਦੇ ਧਰਨੇ ਨੂੰ ਉਗਰਾਹਾਂ ਨੇ ਦਿੱਤੀ ਹਮਾਇਤ | Strike

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Strike: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਤੇ ਕਾਸਟੀਚੂਐਂਟ ਕਾਲਜਾਂ ’ਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਨੂੰ ਲੈ ਕੇ ਲਾਇਆ ਡੀਨ ਦਫ਼ਤਰ ਅੱਗੇ ਪੱਕਾ ਧਰਨਾ 17 ਵੇ ਦਿਨ ਵਿੱਚ ਪੁੱਜ ਚੁੱਕਾ ਹੈ ਅੱਜ ਗੈਸਟ ਪ੍ਰੋਫੈਸਰਾਂ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਗੈਸਟ ਪ੍ਰੋਫੈਸਰਾਂ ਦੇ ਧਰਨੇ ਨੂੰ ਆਪਣੀ ਹਮਾਇਤ ਦਿੱਤੀ।

ਇਸ ਦੌਰਾਨ ਸੰਬੋਧਨ ਕਰਦਿਆਂ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦਾ ਉਪ ਕੁਲਪਤੀ ਕੇ. ਕੇ. ਯਾਦਵ ਭਾਰਤ ਸਰਕਾਰ ਦੀਆ ਨਿੱਜੀਕਰਨ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰਕੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ । ਉਹਨਾਂ ਨੇ ਪ੍ਰੋਫੈਸਰਾਂ ਦੇ ਧਰਨੇ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾ ਸਾਡੀ ਯੂਨੀਅਨ ਵੱਡੀ ਗਿਣਤੀ ਵਿਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਧਰਨੇ ਵਿੱਚ ਸ਼ਾਮਲ ਹੋਵੇਗੀ, ਇਸ ਸਭ ਲਈ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦਾ ਕਾਰਜਕਾਰੀ ਵਾਇਸ ਚਾਂਸਲਰ ਸਾਹਿਬ ਜਿੰਮੇਵਾਰ ਹੋਣਗੇ ਅਤੇ ਜੱਥੇਬੰਦੀ ਕਿਸੇ ਦੀ ਵੀ ਨੌਕਰੀ ਖੋਹਣ ਨਹੀਂ ਦੇਵੇਗੀ। Strike

ਇਹ ਵੀ ਪੜ੍ਹੋ: IND Vs SL: ਭਾਰਤੀ ਸ਼ੇਰ ਤੀਜੇ ਮੈਚ ’ਚ ਵੀ ਹੋਏ ਢੇਰ, 27 ਸਾਲਾਂ ਬਾਅਦ ਸ੍ਰੀਲੰਕਾ ਨੇ ਜਿੱਤੀ ਲੜੀ

ਉਹਨਾਂ ਕਿਹਾ ਕਿ ਸਿੱਖਿਆ ਅਦਾਰਿਆਂ ’ਚ ਵੀ ਲੋਕ ਮਾਰੂ ਨੀਤੀਆਂ ਭਾਰੂ ਹੋ ਰਹੀਆਂ ਹਨ। ਯੂਨੀਅਨ ਆਗੂਆਂ ਵੱਲੋਂ ਕਿਹਾ ਗਿਆ ਕਿ ਉਹਨਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨਗੀ ਦਿੱਤੀ ਜਾਵੇ ਕਿਉਂਕਿ ਅਧਿਆਪਕ ਨਾ ਹੋਣ ਕਰਕੇ ਕਾਲਜਾਂ ਵਿੱਚ ਦਾਖਲੇ ਘੱਟ ਗਏ ਹਨ ਜਿਸ ਨਾਲ ਗਰੀਬ ਘਰਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ ਇਸ ਮੌਕੇ ਕੁਲਦੀਪ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਜਗਸੀਰ ਸਿੰਘ, ਡਾ ਰਮਨਦੀਪ, ਇੰਦਰਜੀਤ ਸਿੰਘ, ਡਾ ਹਰਜੀਤ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜ਼ਰ ਸਨ।