ਦਿੱਲੀ। ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਿੰਦਰ ਸਿੰਘ ਖਾਲਸਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹਰਿੰਦਰ ਸਿੰਘ ਖਾਲਸਾ ਪਿਛਲੇ ਕਾਫੀ ਸਮੇਂ ਤੋਂ ‘ਆਪ’ ਤੋਂ ਬਾਗੀ ਚੱਲ ਰਹੇ ਸਨ ਅਤੇ ‘ਆਪ’ ਨੇ ਵੀ ਉਨ੍ਹਾਂ ਨੂੰ ਪਾਰਟੀ ਵਿਰੋਧੀਆਂ ਸਰਗਰਮੀਆਂ ਕਰਕੇ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਲੀਡਰ ਅਰੁਣ ਜੇਤਲੀ ਨੇ ਦਿੱਲੀ ਵਿਖੇ ਹਰਿੰਦਰ ਸਿੰਘ ਖਾਲਸਾ ਨੂੰ ਭਾਜਪਾ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ‘ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਲੋਕ ਸਭਾ ਚੋਣਾਂ ਦੇ ਮੌਕੇ ਖਾਲਸਾ ਦੀ ਭਾਜਪਾ ‘ਚ ਸ਼ਮੂਲੀਅਤ ਜਿੱਥੇ ਆਮ ਆਦਮੀ ਪਾਰਟੀ ਲਈ ਪੰਜਾਬ ‘ਚ ਵੱਡਾ ਝਟਕਾ ਹੈ, ਉੱਥੇ ਹੀ ਇਸ ਨਾਲ ਭਾਜਪਾ ਨੂੰ ਕਾਫੀ ਮਜ਼ਬੂਤੀ ਮਿਲੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।














