Employee Protest: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਜੁਆਇੰਟ ਐਕਸ਼ਨ ਕਮੇਟੀ ਵੱਲੋਂ 31 ਸੂਤਰੀ ਮੰਗ ਪੱਤਰ ’ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਇਥੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾ ਕਈ ਘੰਟਿਆਂ ਤੱਕ ਜਾਰੀ ਰਿਹਾ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲਿਖਤੀ ਭਰੋਸਾ ਦਿੱਤਾ ਗਿਆ ਕਿ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ 4 ਸਤੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਚ ਕਰਵਾਈ ਜਾਵੇਗੀ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਪੰਜਾਬ ਦੀ ਹਦਾਇਤ ਤੇ 22 ਦਸੰਬਰ 2022 ਨੂੰ ਜੁਆਇੰਟ ਐਕਸ਼ਨ ਕਮੇਟੀ ਦੇ 33 ਮੈਂਬਰਾਂ ਦੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਮਰਸਿੰਘ ਧਾਲੀਵਾਲ ਅਤੇ ਸਮੂਹ ਵਿਭਾਗਾਂ ਦੇ ਪ੍ਰਿੰਸੀਪਲ ਸਕੱਤਰਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਲਗਭਗ ਢਾਈ ਘੰਟੇ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਤਿੰਨ ਹਫਤਿਆਂ ਅੰਦਰ ਸਮੂਹ ਵਿਭਾਗਾਂ ਵੱਲੋਂ ਰਿਪੋਰਟਾਂ ਦਿੱਤੀਆਂ ਜਾਣ ਅਤੇ ਉਹਨਾਂ ਦੇ ਅਧਾਰ ’ਤੇ ਵਧੀਕ ਪ੍ਰਮੁੱਖ ਸਕੱਤਰ ਰਮੇਸ਼ ਕੁਮਾਰ ਗਾਈਟਾ ਵੱਲੋਂ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ। ਇਸ ਸਬੰਧੀ ਪਰਸਨਲ ਵਿਭਾਗ ਵੱਲੋਂ 27 ਦਸੰਬਰ 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Manish Sisodia Video: ਭਾਜਪਾ ਨੇ ਮਨੀਸ਼ ਸਿਸੋਦੀਆ ਦੇ ਕਥਿਤ ਵੀਡੀਓ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਧਰਨੇ ਦੌਰਾਨ ਆਗੂਆਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਅਨੇਕਾਂ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਫਾਇਦਾ ਲੈਣ ਦੇ ਮਾਮਲੇ ਸਾਹਮਣੇ ਆਏ ਹਨ, ਪਰ ਸ਼ਿਕਾਇਤਾਂ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜਾਅਲੀ ਸਰਟੀਫਿਕੇਟ ਧਾਰਕਾਂ ਦਾ ਸਾਥ ਦੇਣ ਤੋਂ ਤੁਰੰਤ ਬਾਜ ਆਇਆ ਜਾਵੇ, ਨਹੀਂ ਤਾਂ ਵੱਡੇ ਪੱਧਰ ’ਤੇ ਆੰਦੋਲਨ ਸ਼ੁਰੂ ਕੀਤਾ ਜਾਵੇਗਾ।
ਅੱਜ ਦੇ ਧਰਨੇ ਦੌਰਾਨ ਡੀਐਸਪੀ ਹਰਵਿੰਦਰ ਸਿੰਘ ਖਹਿਰਾ, ਐਸਐਚਓ ਪ੍ਰਤੀਕ ਸਿੰਘ ਜੰਦਲ ਅਤੇ ਤਹਿਸੀਲਦਾਰ ਸੁਨਾਮ ਬਲਜਿੰਦਰ ਸਿੰਘ ਨੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਲਿਖਤੀ ਭਰੋਸਾ ਦਿੱਤਾ। ਧਰਨਾ ਕੋਆਰਡੀਨੇਟਰ ਜਸਵੀਰ ਸਿੰਘ ਪਾਲ, ਕੋਆਰਡੀਨੇਟਰ ਹਰਵਿੰਦਰ ਸਿੰਘ ਮੰਡੇਰ, ਕੋ-ਕੋਆਰਡੀਨੇਟਰ ਰਾਜ ਸਿੰਘ ਟੋਡਰਵਾਲ, ਹਾਰਜਸ ਸਿੰਘ ਖਡਿਆਲ, ਕਰਨੈਲ ਸਿੰਘ ਨੀਲੋਵਾਲ, ਕੁਲਵਿੰਦਰ ਸਿੰਘ ਬੋਦਲ ਪ੍ਰਧਾਨ, ਬਲਰਾਜ ਸਿੰਘ, ਬਲਵਿੰਦਰ ਸਿੰਘ, ਬਲਦੇਵ ਭਾਰਤੀ, ਬਲਦੇਵ ਸਿੰਘ ਧੁੱਗਾ, ਮਨੋਹਰ ਲਾਲ, ਕਰਮਜੀਤ ਸਿੰਘ ਰਾਏਕੋਟ, ਸੁਭਾਸ ਚੰਦਰ, ਸੁਖਵਿੰਦਰ ਸਿੰਘ ਕਾਲੀ, ਜੱਗਾ ਸਿੰਘ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ। Employee Protest