ਅੰਦੋਲਨ ਨੂੰ ਖਤਮ ਕਰਨ ਸਬੰਧੀ ਕੱਲ੍ਹ ਹੋਵੇਗਾ ਫੈਸਲਾ
(ਸੱਚ ਕਹੂੰ ਨਿਊਜ਼), ਨਵੀਂ ਦਿੱਲੀ। ਕਿਸਾਨ ਸਾਂਝੇ ਮੋਰਚੇ ਦੀ ਅੱਜ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੇ ਭਵਿੱਖ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਚਰਚਾ ਕੀਤੀ। ਇਹ ਮੀਟਿੰਗ ਤਿੰਨ ਘੰਟੇ ਤੋਂ ਵੱਧ ਚੱਲੀ। ਆਗੂਆਂ ਅਨੁਸਾਰ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣਗੇ। ਐਮਐਸਪੀ ਬਾਰੇ ਕਮੇਟੀ ਵਿੱਚ ਮੋਰਚਾ ਦੇ ਮੈਂਬਰ ਹੋਣਗੇ। ਪੰਜਾਬ ਮਾਡਲ ‘ਤੇ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ ਹੈ। ਅੰਦੋਲਨ ਅੱਗੇ ਵਧੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਬੁੱਧਵਾਰ ਨੂੰ ਕੀਤਾ ਜਾਵੇਗਾ।
ਕਿਸਾਨਾਂ ਦੀ ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਨਾਂ ਵਿੱਚੋਂ ਕੁਝ ਆਗੂ ਅੰਦੋਲਨ ਵਾਪਸ ਲੈਣ ਲਈ ਤਿਆਰ ਹਨ। ਹਾਲਾਂਕਿ, ਇੱਕ ਆਗੂ ਸਰਕਾਰ ਵੱਲੋਂ ਗੱਲਬਾਤ ਸ਼ੁਰੂ ਨਾ ਕਰਨ ਤੋਂ ਨਾਰਾਜ਼ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਮੋਰਚੇ ਵੱਲੋਂ ਬਣਾਈ ਕਮੇਟੀ ਨਾਲ ਕੋਈ ਸੰਪਰਕ ਨਹੀਂ ਕੀਤਾ। ਜਗਜੀਤ ਸਿੰਘ ਡੱਲੇਵਾਲ, ਪ੍ਰੋ. ਦਰਸ਼ਨ ਪਾਲ, ਜੰਗਵੀਰ ਚੌਹਾਨ, ਬਲਦੇਵ ਸਿੰਘ ਸਰਸਾ ਅਤੇ ਕੁਲਵੰਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ