ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂਂ ਸਿੱਖਿਆ ਮੰਤਰੀ ਪੰਜਾਬ ਸ. ਪ੍ਰਗਟ ਸਿੰਘ ਦੇ ਹਲਕੇ ਜਲੰਧਰ ਵਿੱਚ 8 ਦਸੰਬਰ ਨੂੰ ਸੂਬਾਈ ਰੈਲੀ ਕਰਨ ਦਾ ਐਲਾਨ

ਜਲੰਧਰ ਵਿੱਚ 8 ਦਸੰਬਰ ਨੂੰ ਸੂਬਾਈ ਰੈਲੀ ਕਰਨ ਦਾ ਐਲਾਨ

ਫਰੀਦਕੋਟ , 6 ਦਸੰਬਰ (ਸੁਭਾਸ਼ ਸ਼ਰਮਾ)। ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਤੇ ਨਵੀਂਆਂ ਭਰਤੀਆਂ ਮੁਕੰਮਲ ਕਰਵਾਉਣ ਅਤੇ ਤੁਰੰਤ ਲੋੜੀਂਦਾ ਇਸ਼ਤਿਹਾਰ ਜਾਰੀ ਕਰਵਾਉਣ, ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਵਾਉਣ , 2018 ਤੋਂ ਬਾਅਦ ਮਾਸਟਰ ਕਾਡਰ ਤੋਂ ਪ੍ਰਮੋਟ ਕੀਤੇ ਗਏ ਲੈਕਚਰਾਰਾਂ ਦਾ ਲਿਆ ਜਾਣ ਵਾਲਾ ਟੈਸਟ ਰੱਦ ਕਰਵਾਉਣ ,ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਲਏ ਜਾ ਰਹੇ ਭਾਰੀ ਜੁਰਮਾਨੇ ਰੱਦ ਕਰਵਾਉਣ ਆਦਿ ਮੁੱਖ ਮੰਗਾਂ ਨੂੰ ਲੈ ਕੇ ‘ ਸਾਂਝਾ ਅਧਿਆਪਕ ਮੋਰਚਾ ਪੰਜਾਬ ‘ ਵੱਲੋਂ ਸਿੱਖਿਆ ਮੰਤਰੀ ਪੰਜਾਬ ਸ. ਪ੍ਰਗਟ ਸਿੰਘ ਦੇ ਸ਼ਹਿਰ ਜਲੰਧਰ ਵਿਖੇ ਸੂਬਾਈ ਰੈਲੀ ਤੇ ਮੁਜ਼ਾਹਰਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਐਕਸ਼ਨ ਨੂੰ ਸਫਲ ਬਣਾਉਣ ਲਈ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਜਨਰਲ ਸਕੱਤਰ ਬਲਕਾਰ ਵਲਟੋਹਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਨਵੀਨ ਕੁਮਾਰ ਸੱਚਦੇਵਾ, ਪ੍ਰਵੀਨ ਕੁਮਾਰ ਲੁਧਿਆਣਾ ,ਟਹਿਲ ਸਿੰਘ ਸਰਾਭਾ , ਕਾਰਜ ਸਿੰਘ ਕੈਰੋਂ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਵੱਲੋੰ ਅਧਿਆਪਕਾਂ ਤੱਕ ਪਹੁੰਚ ਕਰਕੇ ਵੱਧ ਤੋਂ ਵੱਧ ਅਧਿਆਪਕਾਂ ਦੀ ਇਸ ਐਕਸ਼ਨ ਵਿੱਚ ਸ਼ਮੂਲੀਅਤ ਕਰਵਾਉਣ ਵਾਸਤੇ ਅਧਿਆਪਕਾਂ ਨੂੰ ਪ੍ਰੇਰਤ ਕੀਤਾ ਜਾ ਰਿਹਾ ਹੈ ।

ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਤੋੰ ਮੰਗ ਕੀਤੀ ਕਿ ਪਿਛਲੇ ਸੰਘਰਸ਼ਾਂ ਦੌਰਾਨ ਅਧਿਆਪਕਾਂ ਦੀਆਂ ਕੀਤੀਾਆਂ ਗਈਆਂ ਵਿਕਟੇਮਾਈਜੇਸ਼ਨਾਂ ਤੁਰੰਤ ਰੱਦ ਕੀਤੀਆਂ ਜਾਣ , ਪ੍ਰਾਇਮਰੀ ਅਤੇ ਸੈਕੰਡਰੀ ਵਿਭਾਗ ਦੇ ਟੀਚਿੰਗ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਦੀਆਂ ਬਣਦੀਆਂ ਵਿਭਾਗੀ ਤਰੱਕੀਆਂ ਤੁਰੰਤ ਕੀਤੀਆਂ ਜਾਣ ਅਤੇ ਨਾਨ ਟੀਚਿੰਗ ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ । ਅਧਿਆਪਕ ਆਗੂਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੇ ਲਾਇਆ ਕਿ ਆਪਣੇ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਕੱਚੇ ਅਤੇ ਰੈਗੂਲਰ ਅਧਿਆਪਕਾਂ , ਆਪਣਾ ਰੋਜ਼ਗਾਰ ਹਾਸਿਲ ਕਰਨ ਦੀ ਖਾਤਰ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ. ਐਡ. ਟੈੱਟ ਪਾਸ ਅਧਿਆਪਕਾਂ ਦੇ ਮਸਲੇ ਹੱਲ ਕਰਨ ਵਿੱਚ ਨਾਕਾਮ ਰਹੇ ਹਨ ਤੇ ਪੰਜਾਬ ਪੁਲਿਸ ਦੇ ਜਬਰ ਨਾਲ ਇਸ ਹੱਕੀ ਰੋਹ ਨੂੰ ਦਬਾਉਣ ਦੀ ਨੀਯਤ ਨਾਲ ਕੰਮ ਕਰ ਰਹੇ ਹਨ ਤੇ ਰੋਜ਼ਾਨਾ ਪੰਜਾਬ ਵਿੱਚ ਕਿਤੇ ਨਾ ਕਿਤੇ ਸੰਘਰਸ਼ਸ਼ੀਲ ਅਧਿਆਪਕਾਂ ਤੇ ਅੰਨ੍ਹੇਵਾਹ ਲਾਠੀਚਾਰਜ ਕਰਵਾ ਰਹੇ ਹਨ ।

ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਅਧਿਆਪਕ ਆਗੂਆਂ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਸਿੱਖਿਆ ਮੰਤਰੀ ਪੰਜਾਬ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਨਾਲ ਪਿਛਲੇ ਸਮੇਂ ਦੌਰਾਨ ਪੈਨਲ ਮੀਟਿੰਗ ਕਰਨ ਦਾ ਕੀਤਾ ਗਿਆ ਵਾਅਦਾ ਵੀ ਪੂਰਾ ਨਹੀਂ ਕੀਤਾ ਜਿਸ ਕਰਕੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਹ ਮਸਲੇ ਤੁਰੰਤ ਹੱਲ ਨਾ ਕੀਤੇ ਗਏ ਤਾਂ ਪੰਜਾਬ ਦਾ ਸਮੂਹ ਅਧਿਆਪਕ ਅਤੇ ਮੁਲਾਜ਼ਮ ਵਰਗ ਹੁਕਮਰਾਨ ਕਾਂਗਰਸ ਪਾਰਟੀ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਲਈ ਮਜਬੂਰ ਹੋਣਾ ਪਵੇਗਾ । ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਬਾਜ ਸਿੰਘ ਭੁੱਲਰ , ਗੁਰਪ੍ਰੀਤ ਸਿੰਘ ਮਾੜੀਮੇਘਾ, ਜਸਪਾਲ ਸੰਧੂ , ਲਛਮਣ ਸਿੰਘ ਮਲੂਕਾ, ਅੰਮ੍ਰਿਤਪਾਲ ਸਿੰਘ ਬਾਕੀਪੁਰ ਤੇ ਮੇਘ ਇੰਦਰ ਸਿੰਘ ਬਰਾਡ਼ ਆਦਿ ਅਧਿਆਪਕ ਆਗੂ ਹਾਜ਼ਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ