ਸਾਡੇ ਨਾਲ ਸ਼ਾਮਲ

Follow us

8.8 C
Chandigarh
Sunday, January 18, 2026
More
    Home Breaking News ਜੌੜਾਮਾਜਰਾ ਨੇ ...

    ਜੌੜਾਮਾਜਰਾ ਨੇ ਦਿੱਤਾ ਪੰਜਾਬੀਆਂ ਨੂੰ ਤੋਹ਼ਫਾ, ਹੁਣ ਚਾਵਾਂ ਨਾਲ ਹੋਣਗੇ ਵਿਆਹ

    Marriage Place
     ਪਟਿਆਲਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਹਲਕੇ ਦੇ ਪਿੰਡ ਖੇੜੀ ਮਾਨੀਆ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਮੈਰਿਜ ਪੈਲੇਸ ਦਾ ਉਦਘਾਟਨ ਕਰਦੇ ਹੋਏ।

    ਜੌੜਾਮਾਜਰਾ ਨੇ ਕਮਿਊਨਿਟੀ ਸੈਂਟਰ-ਕਮ-ਮੈਰਿਜ ਪੈਲੇਸ (Marriage Place) ਦਾ ਕੀਤਾ ਉਦਘਾਟਨ

    • ਦਿਹਾਤੀ ਖੇਤਰਾਂ ’ਚ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਪ੍ਰਦਾਨ ਹੋਣਗੀਆਂ
    • ਬੱਚਿਆਂ ਦੇ ਵਿਆਹ ਸ਼ਾਦੀਆਂ ਤੇ ਹੋਰ ਕਾਰਜਾਂ ਲਈ ਵਰਤਿਆ ਜਾ ਸਕੇਗਾ

    (ਸੱਚ ਕਹੂੰ ਨਿਊਜ਼) ਪਟਿਆਲਾ। Marriage Place ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਪਿੰਡ ਖੇੜੀ ਮਾਨੀਆਂ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਿਉਨਿਟੀ ਸੈਂਟਰ-ਕਮ-ਮੈਰਿਜ ਪੈਲੇਸ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਵੀ ਸ਼ਹਿਰਾਂ ਦੀ ਤਰਜ਼ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜੌੜਾਮਾਜਰਾ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਇਸ ਮੈਰਿਜ ਪੈਲੇਸ ਲਈ 5 ਲੱਖ ਰੁਪਏ ਹੋਰ ਵਾਧੂ ਸਹੂਲਤਾਂ ਪ੍ਰਦਾਨ ਕਰਨ ਲਈ ਜਾਰੀ ਕੀਤੇ ਜਾਣਗੇ।

    ਉਨ੍ਹਾਂ ਦੱਸਿਆ ਕਿ ਇਸ ਪੈਲੇਸ (Marriage Place) ਨੂੰ ਇਸ ਪਿੰਡ ਸਮੇਤ ਨੇੜਲੇ ਪਿੰਡਾਂ ਦੇ ਵਸਨੀਕਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਸ਼ਾਦੀਆਂ ਤੇ ਹੋਰ ਕਾਰਜਾਂ ਲਈ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇੱਥੇ ਇੱਕ ਚੰਗੇ ਮੈਰਿਜ ਪੈਲੇਸ ਦੀ ਤਰਜ਼ ’ਤੇ ਸਾਰੀਆਂ ਸੁਵਿਧਾਵਾਂ ਬਹੁਤ ਹੀ ਨਾਮਾਤਰ ਕਿਰਾਏ ਉਪਰ ਉਪਲਬੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਮਾਣਾ ਹਲਕੇ ਦੇ ਸਾਰੇ ਪਿੰਡਾਂ ਨੂੰ ਕਲਸਟਰ ਬਣਾ ਕੇ ਅਜਿਹੇ ਮੈਰਿਜ ਪੈਲੇਸ ਦੀ ਸਹੂਲਤ ਪ੍ਰਦਾਨ ਕਰਨ ਲਈ 15 ਦੇ ਕਰੀਬ ਮੈਰਿਜ ਪੈਲੇਸ ਪਿੰਡਾਂ ਵਿੱਚ ਬਣਾਏ ਜਾਣਗੇ। ਇੱਥੇ ਪਿੰਡ ਦੇ ਐਸ.ਸੀ., ਬੀ.ਸੀ., ਤੇ ਲੋੜਵੰਦ ਪਰਿਵਾਰਾਂ ਸਮੇਤ ਆਮ ਲੋਕਾਂ ਨੂੰ ਬਹੁਤ ਹੀ ਘੱਟ ਫੀਸ ’ਤੇ ਚੰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਹੈ ਕਿ ਪਿੰਡਾਂ ਨੂੰ ਹਰ ਪੱਖੋਂ ਵਿਕਸਤ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

    ਇਹ ਵੀ ਪੜ੍ਹੋ : ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ, ਜਾਣੋ ਕਦੋਂ

    ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਨਦੀਪ ਸਿੰਘ ਸੋਨੂ ਥਿੰਦ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਸਮੇਤ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਭੰਗੂ, ਨਰਿੰਦਰ ਸਿੰਘ ਭੰਗੂ, ਸਰਬਜੀਤ ਕੌਰ ਸਰਪੰਚ, ਮਲਕੀਤ ਸਿੰਘ ਗਿੱਲ, ਹਰਦੀਪ ਸਿੰਘ, ਸਾਹਿਬ ਕੌਰ ਆਦਿ ਹਾਜਰ ਸਨ।

    LEAVE A REPLY

    Please enter your comment!
    Please enter your name here