ਅਸੀਂ ਉਸ ਦੇਸ਼ ‘ਚ ਰਹਿੰਦੇ ਹਾਂ ਜਿੱਥੇ ਸੰਵਿਧਾਨ ਲਾਗੂ ਹੈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ
ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਅਜੈ ਰਸਤੋਗੀ ਦੀ ਬੈਂਚ ਨੇ ਅੱਜ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਕਿਹਾ, ਉੱਤਰ ਪ੍ਰਦੇਸ਼ ਸਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਤੁਰੰਤ ਰਿਹਾਅ ਕਰੇ ਅਸੀਂ ਇਸ ਮਾਮਲੇ ‘ਚ ਟਿੱਪਣੀ ਦੀ ਪ੍ਰਕਿਰਤੀ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦੇ ਰਹੇ ਹਾਂ ਸਵਾਲ ਕਿਸੇ ਨੂੰ ਅਜ਼ਾਦੀ ਦੇ ਅਧਿਕਾਰ ਤੋਂ ਵਾਂਝੇ ਰੱਖੇ ਜਾਣ ਦਾ ਹੈ ਅਸੀਂ ਰਿਕਾਰਡ ਦੇਖਿਆ ਹੈ, ਇੱਕ ਨਾਗਰਿਕ ਦੇ ਅਜ਼ਾਦੀ ਦੇ ਅਧਿਕਾਰ ‘ਚ ਦਖਲਅੰਦਾਜ਼ੀ ਕੀਤੀ ਗਈ ਹੈ ਰਾਇ ਵੱਖ ਹੋ ਸਕਦੀ ਹੈ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਕਿ ਅਸੀਂ ਇਸ ਦੇਸ਼ ‘ਚ ਰਹਿ ਰਹੇ ਹਾਂ ਜੋ ਸੰਭਵ ਤੌਰ?’ਤੇ ਦੁਨੀਆ ਦਾ ਸਭ ਤੋਂ ਬਿਹਤਰ ਸੰਵਿਧਾਨ ਹੈ ਕਾਨੂੰਨ ਦੇ ਅਨੁਸਾਰ ਚੱਲੀਏ ਪਰ ਪ੍ਰਸ਼ਾਂਤ ਨੂੰ ਰਿਹਾ ਕਰੋ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।