ਪੱਤਰਕਾਰ ਖੁਦਕੁਸ਼ੀ ਮਾਮਲਾ : ਸਾਬਕਾ ਵਿਧਾਇਕ ਕੰਬੋਜ ਤੇ ਉਨ੍ਹਾਂ ਦੇ ਪੁੱਤਰ ਦੀ ਜ਼ਮਾਨਤ ਅਰਜ਼ੀ ਰੱਦ

ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ

(ਖੁਸ਼ਵੀਰ ਸਿੰਘ ਤੂਰ/ਅਜਯ ਕਮਲ) ਰਾਜਪੁਰਾ । ਰਾਜਪੁਰਾ ਦੇ ਪੱਤਰਕਾਰ ਵੱਲੋਂ ਕੀਤੀ ਗਈ ਖੁਦਕੁਸ਼ੀ ਮਾਮਲੇ ’ਚ ਨਾਮਜ਼ਦ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਉਨ੍ਹਾਂ ਦੇ ਲੜਕੇ ਦੀ ਜਮਾਨਤ ਅਰਜ਼ੀ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਹੈ ਇੱਧਰ ਦੂਜੇ ਪਾਸੇ ਪਟਿਆਲਾ ਪੁਲਿਸ ਨੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਵਿਧਾਇਕ ਤੇ ਹੋਰਨਾਂ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਹੈ ਦੱਸਣਯੋਗ ਹੈ ਕਿ ਰਾਜਪੁਰਾ ਵਿਖੇ ਇੱਕ ਮਹੀਨਾ ਪਹਿਲਾਂ ਇੱਕ ਨਿੱਜੀ ਵੈਬ ਚੈਨਲ ਦੇ ਪੱਤਰਕਾਰ ਨੇ ਰਾਜਪੁਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਤੇ ਉਨ੍ਹਾਂ ਦੇ ਪੁੱਤਰ ਤੋਂ ਇਲਾਵਾ ਕਈ ਹੋਰਨਾਂ ਵਿਰੁੱਧ ਜ਼ਬਰਨ ਉਸ ਦੀ ਪ੍ਰਾਪਰਟੀ ਉੱਤੇ ਕਬਜ਼ਾ ਕਰਨ ਆਦਿ ਦੇ ਗੰਭੀਰ ਦੋਸ਼ ਲਾਏ ਸੀ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਇਨ੍ਹਾਂ ਆਗੂਆਂ ਤੇ ਹੋਰ ਵਿਅਕਤੀਆਂ ਖਿਲਾਫ਼ ਉਸ ਦੇ ਇਕ ਢਾਬੇ ’ਤੇ ਕਬਜ਼ਾ ਕਰਨ ਦੇ ਇਲਜ਼ਾਮ ਲਗਾਉਦਿਆਂ ਦੁਖੀ ਹੋ ਕੇ ਆਤਮ-ਹੱਤਿਆ ਕਰਨ ਦੀ ਗੱਲ ਆਖੀ ਗਈ ਸੀ ਉਸ ਤੋਂ ਅਗਲੇ ਹੀ ਦਿਨ ਪਾਰਕ ਵਿੱਚ ਇਸ ਪੱਤਰਕਾਰ ਦੀ ਲਾਸ਼ ਪੁਲਿਸ ਨੂੰ ਬਰਾਮਦ ਹੋਈ ਸੀ l

ਮਿ੍ਰਤਕ ਪੱਤਰਕਾਰ ਦੀ ਪਤਨੀ ਦੇ ਬਿਆਨਾਂ ਦੇ ਅਧਾਰ ’ਤੇ ਹਰਦਿਆਲ ਕੰਬੋਜ ਉਸ ਦੇ ਬੇਟੇ ਦੇ ਕੁਝ ਹੋਰ ਸਾਥੀਆਂ ’ਤੇ ਐੱਫਆਈਆਰ ਦਰਜ ਕੀਤੀ ਸੀ ਪੁਲਿਸ ਵੱਲੋਂ ਹਰਦਿਆਲ ਕੰਬੋਜ ਅਤੇ ਉਸ ਦੇ ਸਾਥੀਆਂ ਦੀ ਗਿ੍ਰਫਤਾਰੀ ਨਹੀਂ ਕੀਤੀ ਗਈ ਸੀ ਅਤੇ ਪਿਛਲੇ 20 ਦਿਨਾਂ ਤੋਂ ਹਰਦਿਆਲ ਕੰਬੋਜ ਅਤੇ ਉਸਦੇ ਸਾਥੀਆਂ ਦੀ ਗਿ੍ਰਫਤਾਰੀ ਲਈ ਭਾਲ ਕਰਨ ਦੀ ਗੱਲ ਆਖੀ ਜਾ ਰਹੀ ਸੀ। ਅੱਜ ਪੁਲਿਸ ਵੱਲੋਂ ਹਰਦਿਆਲ ਕੰਬੋਜ ਦੇ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਆਦਿ ਨਾ ਭੱਜ ਸਕਣ। ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਇਸ ਲੁੱਟ ਆਊਟ ਨੋਟਿਸ ਦੀ ਪੁਸ਼ਟੀ ਕੀਤੀ ਗਈ ਹੈ। ਇੱਧਰ ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਲੜਕੇ ਨੂੰ ਇੱਕ ਹੋਰ ਝਟਕਾ ਲੱਗਿਆ ਜਦੋਂ ਐਡੀਸ਼ਨਲ ਸੈਸ਼ਨ ਜੱਜ ਮੁਨੀਸ਼ ਅਰੋੜਾ ਦੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਪੀੜਤ ਪਰਿਵਾਰ ਦੇ ਵਕੀਲ ਐਚਪੀਐੱਸ ਵਰਮਾ ਵੱਲੋਂ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ