Arvind Kejriwal: ਨਹੀਂ ਮਿਲੀ ਕੇਜਰੀਵਾਲ ਨੂੰ ਰਾਹਤ, ਫਿਰ ਵਧਾਈ ਨਿਆਂਇਕ ਹਿਰਾਸਤ

Arvind Kejriwal

ਦਿੱਲੀ ਸ਼ਰਾਬ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦਾ ਮਾਮਲਾ | Arvind Kejriwal

  • 26 ਜੂਨ ਨੂੰ ਕੀਤਾ ਗਿਆ ਸੀ ਗ੍ਰਿਫਤਾਰ | Arvind Kejriwal

ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਰੌਜ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ’ਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ ਵਾਧਾ ਕਰ ਦਿੱਤਾ ਹੈ। ਹੁਣ ਸੁਣਵਾਈ 8 ਅਗਸਤ ਨੂੰ ਹੋਵੇਗੀ। ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੇਜਰੀਵਾਲ ਦੀ ਪੇਸ਼ੀ ਹੋਈ। ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਹੀ ਗ੍ਰਿਫਤਾਰ ਕੀਤਾ ਸੀ। Arvind Kejriwal

ਇਸ ਤੋਂ ਪਹਿਲਾਂ 12 ਜੁਲਾਈ ਨੂੰ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਸੀ, ਜਿਸ ਦੀ ਜਾਂਚ ਸੀਬੀਆਈ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਹ ਆਪਣੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕੇਸਾਂ ਦੇ ਸਬੰਧ ’ਚ ਪੇਸ਼ ਹੋਏ ਸਨ। Arvind Kejriwal

Read This : Arvind Kejriwal Health: ਅਰਵਿੰਦ ਕੇਜਰੀਵਾਲ ਜਾ ਸਕਦੇ ਨੇ ਕੋਮਾ ’ਚ, ਬ੍ਰੇਨ ਸਟਰੋਕ ਦਾ ਵੀ ਖਤਰਾ, ਹੈਲਥ ਰਿਪੋਰਟ ’ਤੇ ਆਇਆ ਵੱਡਾ ਬਿਆਨ

ਦੂਜੇ ਪਾਸੇ, ਦਿੱਲੀ ਹਾਈ ਕੋਰਟ ਨੇ 17 ਜੁਲਾਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ’ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਕੇਜਰੀਵਾਲ ਨੇ ਉਨ੍ਹਾਂ ਦੀ ਗਿ੍ਰਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਸੀਬੀਆਈ ਨੇ ਕਿਹਾ ਕਿ ਪੂਰੇ ਸਬੂਤ ਮਿਲਣ ਤੋਂ ਬਾਅਦ ਹੀ ਕਾਨੂੰਨ ਤਹਿਤ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਕੇਜਰੀਵਾਲ ਦੀ ਅੰਤਰਿਮ ਜਮਾਨਤ ਪਟੀਸ਼ਨ ’ਤੇ ਵੀ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Arvind Kejriwal